14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

2027 ਵਿਧਾਨ ਸਭਾ ਚੋਣਾਂ ਲਈ ਅਸ਼ੋਕ ਕੁਮਾਰ ਗੁਪਤਾ ਨੇ ਸ਼ਹਿਰੀ ਹਲਕੇ ਤੋਂ ਦਾਅਵੇਦਾਰੀ ਜਤਾਈ

ਫ਼ਿਰੋਜ਼ਪੁਰ 14 ਅਗਸਤ (ਕੁਲਬੀਰ ਸਿੰਘ ਸੋਢੀ)-ਪੁਰਾਣੇ ਰਾਜਨੀਤਕ ਤਜਰਬੇਕਾਰ, ਪੜ੍ਹੇ-ਲਿਖੇ ਅਤੇ ਸੂਝਵਾਨ ਆਗੂ ਅਸ਼ੋਕ ਕੁਮਾਰ ਗੁਪਤਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਗੁਪਤਾ ਲੰਮੇ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਸਾਲ 2014 ਤੋਂ ਆਮ ਆਦਮੀ ਪਾਰਟੀ ਵਿਚ ਸਰਗਰਮੀ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 15-08-2026
ਫ਼ਿਰੋਜ਼ਪੁਰ 14 ਅਗਸਤ (ਕੁਲਬੀਰ ਸਿੰਘ ਸੋਢੀ)-ਪੁਰਾਣੇ ਰਾਜਨੀਤਕ ਤਜਰਬੇਕਾਰ, ਪੜ੍ਹੇ-ਲਿਖੇ ਅਤੇ ਸੂਝਵਾਨ ਆਗੂ ਅਸ਼ੋਕ ਕੁਮਾਰ ਗੁਪਤਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਗੁਪਤਾ ਲੰਮੇ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਸਾਲ 2014 ਤੋਂ ਆਮ ਆਦਮੀ ਪਾਰਟੀ ਵਿਚ ਸਰਗਰਮੀ ਨਾਲ ਸੇਵਾ ਨਿਭਾਉਂਦੇ ਆ ਰਹੇ ਹਨ। ਗੁਪਤਾ ਅਨੁਸਾਰ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਆਮ ਲੋਕਾਂ ਨੂੰ ਰਵਾਇਤੀ ਸਿਆਸਤ ਤੋਂ ਬਦਲਵਾਂ ਦੇਣ ਦੇ ਉਦੇਸ਼ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੀ ਆਵਾਜ਼ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਕੰਮ ਕੀਤਾ ਹੈ। ਗੁਪਤਾ ਦਾ ਸਬੰਧ ਇਕ ਸੁਤੰਤਰਤਾ ਸੈਨਾਨੀ ਪਰਿਵਾਰ ਨਾਲ ਦੱਸਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ 72 ਸਾਲ ਦੀ ਉਮਰ ਉਨ੍ਹਾਂ ਲਈ ਸਿਆਸਤ ਤੋਂ ਪਿੱਛੇ ਹਟਣ ਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੋਰ ਮਜ਼ਬੂਤ ਕਰਨ ਦਾ ਸਮਾਂ ਹੈ। ਗੁਪਤਾ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਦੀ ਲੰਮੀ ਸੇਵਾ, ਤਜਰਬੇ ਅਤੇ ਲੋਕਾਂ ਨਾਲ ਜੁੜੇ ਰਹਿਣ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੌਕਾ ਦਿੰਦੀ ਹੈ ਤਾਂ ਉਹ ਪੂਰੀ ਤਨਦੇਹੀ ਨਾਲ ਸ਼ਹਿਰੀ ਹਲਕੇ ਦੀ ਸੇਵਾ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਨੂੰ ਲੈ ਕੇ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਗਲੀ ਖ਼ਬਰ ਪਿੰਡ ਸੰਗਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਪਰਿਵਾਰ ‘ਆਪ’ ’ਚ ਸ਼ਾਮਿਲ
Ad Position 24