ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਆਮਦ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਉਤਸ਼ਾਹ-ਮਨਜੀਤ ਕੌਰ
ਫ਼ਿਰੋਜ਼ਪੁਰ, 14 ਅਗਸਤ (ਕੁਲਬੀਰ ਸਿੰਘ ਸੋਢੀ)-ਅੱਜ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫ਼ਿਰੋਜ਼ਪੁਰ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿਹਾੜਾ ਹੈ।
ਫ਼ਿਰੋਜ਼ਪੁਰ, 14 ਅਗਸਤ (ਕੁਲਬੀਰ ਸਿੰਘ ਸੋਢੀ)-ਅੱਜ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫ਼ਿਰੋਜ਼ਪੁਰ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿਹਾੜਾ ਹੈ। ਮਨਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਫਿਰੋਜ਼ਪੁਰ ਆਮਦ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਫਿਰੋਜ਼ਪੁਰ ਦੀ ਆਪਣੀ ਵਿਲੱਖਣ ਇਤਿਹਾਸਕ ਅਤੇ ਦੇਸ਼-ਭਗਤੀ ਵਾਲੀ ਪਹਿਚਾਣ ਹੈ ਅਤੇ ਇੱਥੇ ਆਜ਼ਾਦੀ ਦਿਹਾੜੇ ਦੇ ਸਮਾਗਮ ਦਾ ਆਯੋਜਨ ਹੋਣਾ ਮਾਣ ਵਾਲੀ ਗੱਲ ਹੈ।