ਸੁਖਬੀਰ ’ਤੇ ਹੋ ਰਹੇ ਹਮਲਿਆਂ ਦੀ ਸਾਜ਼ਿਸ਼ ਬੇਨਕਾਬ ਕਰਨ ਲਈ ਡੂੰਘਾਈ ਨਾਲ ਜਾਂਚ ਹੋਵੇ-ਦਵਿੰਦਰ ਕਲਸੀ
ਫਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋ ਰਹੇ ਹਮਲਿਆਂ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਇਨ੍ਹਾਂ ਪਿੱਛੇ ਕਥਿਤ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ।
ਫਿਰੋਜ਼ਪੁਰ, 14 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋ ਰਹੇ ਹਮਲਿਆਂ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਇਨ੍ਹਾਂ ਪਿੱਛੇ ਕਥਿਤ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ ਹੈ। ਇੱਥੇ ਗੱਲਬਾਤ ਕਰਦਿਆਂ ਸ. ਕਲਸੀ ਨੇ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਆਪੋ-ਆਪਣੀ ਰਾਜਨੀਤਕ ਗਤੀਵਿਧੀਆਂ ਕਰ ਰਹੀਆਂ ਹਨ ਪਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਸਿਰਫ਼ ਵੱਖ-ਵੱਖ ਮਾਮਲਿਆਂ ਵਜੋਂ ਦੇਖਣ ਦੀ ਬਜਾਏ ਇਨ੍ਹਾਂ ਦੇ ਆਪਸੀ ਸੰਬੰਧਾਂ ਅਤੇ ਪਿੱਛੇ ਕੰਮ ਕਰ ਰਹੇ ਤੱਤਾਂ ਦੀ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਮੁੱਚਾ ਕੇਡਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡਟ ਕੇ ਖੜ੍ਹਾ ਹੈ।