15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲੇ ਦੀ ਰਚੀ ਗਈ ਡੂੰਘੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ-ਸਤਪਾਲ ਸਿੰਘ ਤਲਵੰਡੀ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਇਆ ਹਮਲਾ ਵਿਚਾਰਧਾਰਕ ਮਤਭੇਦਾਂ ’ਚੋਂ ਉਪਜੀ ਘਟਨਾ ਨਹੀਂ ਸਗੋਂ ਇਹ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਦੇ ਚੱਲਦਿਆਂ ਨਿਮਾਣੇ ਸਿੱਖ ਵਜੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ.

Ad Position 21
No active advertisement
ਅਜੀਤ ਡੈਸਕ 15-08-2026
ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਇਆ ਹਮਲਾ ਵਿਚਾਰਧਾਰਕ ਮਤਭੇਦਾਂ ’ਚੋਂ ਉਪਜੀ ਘਟਨਾ ਨਹੀਂ ਸਗੋਂ ਇਹ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਦੇ ਚੱਲਦਿਆਂ ਨਿਮਾਣੇ ਸਿੱਖ ਵਜੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ਨੂੰ ਸਰੀਰਕ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸਤਪਾਲ ਸਿੰਘ ਤਲਵੰਡੀ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਅਜਿਹੀਆਂ ਘਟਨਾਵਾਂ ਵਾਪਰਨਾ ਹੋਰ ਵੀ ਚਿੰਤਾਜਨਕ ਹੈ, ਕਿਉਂਕਿ ਇਸ ਨਾਲ ਧਾਰਮਿਕ ਅਸਥਾਨਾਂ ਦੀ ਮਰਿਆਦਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਸਾਜ਼ਿਸ਼ ਨੂੰ ਬੇਨਕਾਬ ਕਰਦੇ ਹੋਏ ਧਾਰਮਿਕ ਸਥਾਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਓ ਸ਼ਰਧਾਂਜਲੀ ਦੇਈਏ 1947 ਦੇ ਵੰਡ ਸਮੇਂ ਮੌਤ ਦੇ ਘਾਟ ਉੱਤਰੇ ਲੱਖਾਂ ਪੰਜਾਬੀਆਂ ਨੂੰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24