18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ

ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਭਾਰਤ ਵਿਕਾਸ ਪਰਿਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਸ਼ਹਿਰ ਦੇ ਪ੍ਰਾਚੀਨ ਅਤੇ ਪ੍ਰਸਿੱਧ ਸ਼ਿਵਾਲਾ ਮੰਦਰ ਵਿਖੇ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਸ਼ੂਗਰ ਜਾਂਚ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਤੋਂ ਵੱਧ ਲੋਕਾਂ ਨੇ ਮੁਫ਼ਤ ਸਿਹਤ ਜਾਂਚ ਦਾ ਲਾਭ ਲਿਆ।

Ad Position 21
No active advertisement
ਅਜੀਤ ਡੈਸਕ 18-08-2026
ਗੁਰੂਹਰਸਹਾਏ, 17 ਅਗਸਤ (ਕਪਿਲ ਕੰਧਾਰੀ)-ਭਾਰਤ ਵਿਕਾਸ ਪਰਿਸ਼ਦ ਸ਼ਾਖਾ ਗੁਰੂਹਰਸਹਾਏ ਵਲੋਂ ਸ਼ਹਿਰ ਦੇ ਪ੍ਰਾਚੀਨ ਅਤੇ ਪ੍ਰਸਿੱਧ ਸ਼ਿਵਾਲਾ ਮੰਦਰ ਵਿਖੇ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਸ਼ੂਗਰ ਜਾਂਚ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਤੋਂ ਵੱਧ ਲੋਕਾਂ ਨੇ ਮੁਫ਼ਤ ਸਿਹਤ ਜਾਂਚ ਦਾ ਲਾਭ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਵਿਕਾਸ ਪਰਿਸ਼ਦ ਸ਼ਾਖਾ ਗੁਰੂਹਰਸਹਾਏ ਦੇ ਪ੍ਰਧਾਨ ਬੂੜ ਚੰਦ ਬਿੰਦਰਾ ਨੇ ਦੱਸਿਆ ਕਿ ਕੈਂਪ ਵਿਚ ਮਰੀਜ਼ਾਂ ਦੀ ਜਾਂਚ ਲਈ ਬਾਂਸਲ ਹਸਪਤਾਲ, ਗੁਰੂਹਰਸਹਾਏ ਤੋਂ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚੀ। ਜਿਸ ਵਲੋਂ ਆਏ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ।ਇਸ ਮੌਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਕਰੀਬ 100 ਤੁਲਸੀ ਦੇ ਪੌਦੇ ਵੀ ਮੁਫ਼ਤ ਵੰਡੇ ਗਏ। ਸ਼ਿਵਾਲਾ ਮੰਦਰ ਟਰੱਸਟ ਵਲੋਂ ਤਜਿੰਦਰ ਸ਼ਰਮਾ, ਵਿਜੇ ਕੁਮਾਰ ਮੋਂਗਾ, ਪੁਜਾਰੀ ਆਦਿ ਨੇ ਕੈਂਪ ਲਈ ਵਿਸ਼ੇਸ਼ ਸਹਿਯੋਗ ਦਿੱਤਾ। ਕੈਂਪ ਵਿਚ ਪਹੁੰਚੇ ਲੋਕਾਂ ਲਈ ਚਾਹ-ਪਾਣੀ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਤੋਂ ਮਨੋਜ ਛਾਬੜਾ, ਸੰਦੀਪ ਮਦਾਨ, ਮਦਨ ਮੋਹਨ ਕੰਧਾਰੀ, ਸੰਜੀਵ ਮੋਂਗਾ, ਪਵਨ ਕੰਧਾਰੀ ਅਤੇ ਰਾਜੇਸ਼ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਦੇ ਜਸ਼ਨਾਂ ਮੌਕੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਪੀਰ ਬਾਬਾ ਮੌਜਦੀਨ ਲੰਗਰ ਕਮੇਟੀ ਨੇ ਲੋੜਵੰਦ ਪਰਿਵਾਰਾਂ ਦੀਆਂ 11 ਲੜਕੀਆਂ ਦੇ ਕਰਵਾਏ ਆਨੰਦ ਕਾਰਜ
Ad Position 24