18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐੱਸ.ਕੇ.ਪਬਲਿਕ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਤਲਵੰਡੀ ਭਾਈ, 17ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਐਸ. ਕੇ.

Ad Position 21
No active advertisement
ਅਜੀਤ ਡੈਸਕ 18-08-2026
ਤਲਵੰਡੀ ਭਾਈ, 17ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਐਸ.ਕੇ. ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਦੀ ਦੇਖ ਰੇਖ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸਮਾਗਮ ਦੌਰਾਨ ਮਹਿੰਦੀ, ਐਂਬਰੌਇਡਰੀ ਅਤੇ ‘ਮਿਸ ਤੀਜ’ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ‘ਮਿਸ ਤੀਜ’ ਦਾ ਖਿਤਾਬ ਹਾਸਲ ਕਰਨ ਲਈ ਵੱਖ-ਵੱਖ ਪੜਾਵਾਂ ਵਿਚੋਂ ਲੰਘਦਿਆਂ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੀ ਵਿਦਿਆਰਥਣ ਸਿਮਰਨ ਕੌਰ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਆਪੋ-ਆਪਣੀਆਂ ਸ਼੍ਰੇਣੀਆਂ ਵਿਚ ਇਹ ਮਾਣ ਹਾਸਲ ਕੀਤਾ। ਦੋਵੇਂ ਜੇਤੂ ਵਿਦਿਆਰਥਣਾਂ ਨੂੰ ਟਰਾਫੀ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਬਲਜਿੰਦਰ ਕੌਰ ਅਤੇ ਰਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥਣਾਂ ਨਾਲ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ’ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਵੱਖ - ਵੱਖ ਥਾਈਂ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਵਲੋਂ ਸਮਾਗਮ
Ad Position 24