18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਿੰਡੀ ’ਚ ਸੁੱਤੇ ਪਰਿਵਾਰ ਕੋਲੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ

ਗੋਲੂ ਕਾ ਮੋੜ, 18 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਵਿਚ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਮੌਕਾ ਬਣਾ ਕੇ ਚੋਰਾਂ ਵਲੋਂ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ। ਬੀਤੀ ਰਾਤ ਫਿਰੋਜ਼ਪੁਰ-ਫ਼ਾਜ਼ਿਲਕਾ ਜੀ.

Ad Position 21
No active advertisement
ਅਜੀਤ ਡੈਸਕ 19-08-2026
ਗੋਲੂ ਕਾ ਮੋੜ, 18 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਹਰਸਹਾਏ ਦੇ ਪਿੰਡਾਂ ਵਿਚ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਮੌਕਾ ਬਣਾ ਕੇ ਚੋਰਾਂ ਵਲੋਂ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ। ਬੀਤੀ ਰਾਤ ਫਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ ’ਤੇ ਪਿੰਡ ਪਿੰਡੀ ਵਿਖੇ ਇਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਘਰ ਵਿਚ ਸੁੱਤੇ ਹੋਏ ਪਰਿਵਾਰ ਕੋਲੋਂ 50 ਹਜ਼ਾਰ ਦੀ ਨਕਦੀ ਸਮੇਤ ਐੱਲ.ਈ.ਡੀ ਅਤੇ ਗੈਸ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਏ। ਇਸ ਚੋਰੀ ਦੀ ਘਟਨਾ ਕਾਰਨ ਪਿੰਡ ਵਾਸੀਆਂ ਵਿਚ ਡਰ ਅਤੇ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਨੇਕ ਚੰਦ ਪੁੱਤਰ ਵਸਾਵਾ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਢਾਈ ਵਜੇ ਤੋਂ ਬਾਅਦ ਕੰਧ ਟੱਪ ਕੇ ਅਣਪਛਾਤੇ ਚੋਰ ਘਰ ਅੰਦਰ ਦਾਖਲ ਹੋਏ ਸਨ ਅਤੇ ਘਰ ਵਿਚ ਪਈ 50 ਹਜਾਰ ਰੁਪਏ ਦੀ ਨਗਦੀ ਸਮੇਤ ਐਲ.ਈ.ਡੀ ਅਤੇ ਗੈਸ ਸਲੰਡਰ ਲੈ ਗਏ। ਇਸ ਚੋਰੀ ਦੀ ਵਾਰਦਾਤ ਸਮੇਂ ਘਰ ਦੇ ਸਾਰੇ ਮੈਂਬਰ ਸੁੱਤੇ ਹੋਏ ਸਨ। ਪਰਿਵਾਰ ਦਾ ਦੋਸ਼ ਹੈ ਕਿ ਚੋਰਾਂ ਵਲੋਂ ਕੋਈ ਦਵਾਈ ਜਾਂ ਹੋਰ ਪਦਾਰਥ ਸੁੰਘਾਏ ਜਾਣ ਕਾਰਨ ਉਹ ਬੇਹੋਸ਼ੀ ਵਰਗੀ ਹਾਲਤ ਵਿਚ ਰਹੇ। ਜਿਸ ਕਾਰਨ ਉਨ੍ਹਾਂ ਨੂੰ ਚੋਰੀ ਦੀ ਵਾਰਦਾਤ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ। ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਪਿਆ ਸਾਮਾਨ ਖਿੱਲਰਿਆ ਹੋਇਆ ਮਿਲਿਆ ਅਤੇ ਘਰ ’ਚੋਂ ਨਕਦੀ ਅਤੇ ਹੋਰ ਸਾਮਾਨ ਗਾਇਬ ਪਾਇਆ ਗਿਆ ਤਾਂ ਉਨ੍ਹਾਂ ਨੂੰ ਚੋਰੀ ਹੋਣ ਦਾ ਪਤਾ ਲੱਗਾ। ਇਸ ਤੋਂ ਬਾਅਦ ਪਰਿਵਾਰ ਵਲੋਂ ਆਸ-ਪਾਸ ਦੇ ਲੋਕਾਂ ਨੂੰ ਘਟਨਾ ਸੰਬੰਧੀ ਜਾਣਕਾਰੀ ਦਿੱਤੀ ਗਈ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਪਿੰਡ ਵਾਸੀਆਂ ਨੇ ਰਾਤ ਸਮੇਂ ਗਸ਼ਤ ਵਧਾਉਣ ਅਤੇ ਪਿੰਡਾਂ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਨੇਕ ਚੰਦ ਨੇ ਦੱਸਿਆ ਕਿ ਚੋਰੀ ਸੰਬੰਧੀ ਥਾਣਾ ਗੁਰੂਹਰਸਹਾਏ ਵਿਖੇ ਲਿਖਤੀ ਦਰਖ਼ਾਸਤ ਦੇ ਦਿੱਤੀ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੋਰਾਂ ਦੀ ਭਾਲ ਕਰਕੇ ਹਿਰਾਸਤ ਵਿਚ ਲਿਆ ਜਾਵੇ ਅਤੇ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਦੇ ਪੀ.ਜੀ.ਆਈ ਸੈਟੇਲਾਈਟ ਸੈਂਟਰ ਦਾ ਕੰਮ ਆਖਰੀ ਪੜਾਅ ’ਤੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁਗਰੀ ਵਿਖੇ ਦੋ ਰੋਜ਼ਾ ਕਥਾ-ਕੀਰਤਨ ਸਮਾਗਮ
Ad Position 24