ਪਿੰਡ ਸਾਧੂ ਵਾਲਾ ’ਚ ਲੱਗਿਆ ਤੀਆਂ ਦਾ ਮੇਲਾ
ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਪਿੰਡ ਸ੍ਵਧੂ ਵਾਲਾ ਦੀ ਗ੍ਰਾਮ ਪੰਚਾਇਤ ਦੌਰਾਨ ਤੀਆਂ ਦਾ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਸਰਪੰਚ ਜਸਵਿੰਦਰ ਕੌਰ ਵਲੋਂ ਕੀਤਾ ਗਿਆ।
ਤਲਵੰਡੀ ਭਾਈ, 18 ਅਗਸਤ (ਕੁਲਜਿੰਦਰ ਸਿੰਘ ਗਿੱਲ)-ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਪਿੰਡ ਸ੍ਵਧੂ ਵਾਲਾ ਦੀ ਗ੍ਰਾਮ ਪੰਚਾਇਤ ਦੌਰਾਨ ਤੀਆਂ ਦਾ ਮੇਲਾ ਲਗਾਇਆ ਗਿਆ। ਮੇਲੇ ਦਾ ਉਦਘਾਟਨ ਸਰਪੰਚ ਜਸਵਿੰਦਰ ਕੌਰ ਵਲੋਂ ਕੀਤਾ ਗਿਆ। ਜਦਕਿ ਮੇਲੇ ’ਚ ਪਿੰਡ ਦੀਆਂ ਵੱਡੀ ਗਿਣਤੀ ’ਚ ਔਰਤਾਂ, ਧੀਆਂ, ਭੈਣਾਂ ਵਲੋਂ ਸ਼ਿਰਕਤ ਕਰਕੇ ਖੂਬ ਰੌਣਕ ਲਗਾਈ ਗਈ। ਇਸ ਦੌਰਾਨ ਰਿਟਾ ਪਿ੍ੰਸੀਪਲ ਬਲਜਿੰਦਰ ਕੌਰ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਮੇਲੇ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸੁਖਬੀਰ ਸਿੰਘ, ਜਸਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਜਗਰੂਪ ਸਿੰਘ ਪੰਚ, ਮਾਣਕ ਸਿੰਘ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ ਨੇ ਅਹਿਮ ਯੋਗਦਾਨ ਪਾਇਆ।