18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਾਰਡ ਨੰਬਰ 6 ਅਤੇ 9 ਦੀਆਂ ਸੀਵਰੇਜ, ਪਾਣੀ ਸਮੱਸਿਆਵਾਂ ਸੰਬੰਧੀ ਐਕਸੀਅਨ ਨੂੰ ਕਰਵਾਇਆ ਜਾਣੂ

ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੇ ਵਾਰਡ ਨੰਬਰ 6 ਅਤੇ 9 ਦੇ ਵਾਸੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਦਰਪੇਸ਼ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਐੱਮ. ਸੀ ਰਿਸ਼ੀ ਸ਼ਰਮਾ ਅਤੇ ਵਾਰਡ ਵਾਸੀਆਂ ਵਲੋਂ ਸੀਵਰੇਜ ਬੋਰਡ ਦੇ ਐਕਸੀਅਨ ਅਰੁਣ ਕੁਮਾਰ ਨੂੰ ਮੌਕੇ ’ਤੇ ਸਥਿਤੀ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਸੀਵਰੇਜ ਅਤੇ ਪਾਣੀ ਸਮੱਸਿਆਵਾਂ ਸੰਬੰਧੀ ਐਕਸੀਅਨ ਅਰੁਣ ਕੁਮਾਰ ਨੂੰ ਜਾਣਕਾਰੀ ਦੇਣ ਸਮੇਂ ਐੱਮ.ਸੀ ਸ਼ਰਮਾ ਅਤੇ ਵਾਰਡ ਵਾਸੀ। ਅਜੀਤ ਤਸਵੀਰ 19-08-2026
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)-ਸ਼ਹਿਰ ਦੇ ਵਾਰਡ ਨੰਬਰ 6 ਅਤੇ 9 ਦੇ ਵਾਸੀਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਦਰਪੇਸ਼ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਐੱਮ.ਸੀ ਰਿਸ਼ੀ ਸ਼ਰਮਾ ਅਤੇ ਵਾਰਡ ਵਾਸੀਆਂ ਵਲੋਂ ਸੀਵਰੇਜ ਬੋਰਡ ਦੇ ਐਕਸੀਅਨ ਅਰੁਣ ਕੁਮਾਰ ਨੂੰ ਮੌਕੇ ’ਤੇ ਸਥਿਤੀ ਤੋਂ ਜਾਣੂ ਕਰਵਾਇਆ ਗਿਆ। ਵਾਰਡ ਦੇ ਐੱਮ.ਸੀ ਸ਼ਰਮਾ ਅਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਵਾਰਡ ਨੰਬਰ 6 ਅਤੇ 9 ਵਿਚ ਲੋਕ ਪਿਛਲੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਕਈ ਇਲਾਕਿਆਂ ’ਚ ਲੋੜ ਅਨੁਸਾਰ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਬਰਸਾਤ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਰਹਿਣ, ਸੀਵਰੇਜ ਦੀ ਮਾੜੀ ਹਾਲਤ ਅਤੇ ਨਿਕਾਸੀ ਪ੍ਰਬੰਧਾਂ ਦੀਆਂ ਖ਼ਾਮੀਆਂ ਸਬੰਧੀ ਵੀ ਐਕਸੀਅਨ ਨੂੰ ਜਾਣੂ ਕਰਵਾਇਆ ਗਿਆ। ਵਾਰਡ ਵਾਸੀਆਂ ਨੇ ਕਿਹਾ ਕਿ ਸੜਕਾਂ ’ਤੇ ਲੰਮੇ ਸਮੇਂ ਤੱਕ ਖੜ੍ਹਾ ਰਹਿਣ ਵਾਲਾ ਪਾਣੀ ਲੋਕਾਂ ਦੀ ਆਵਾਜਾਈ ਵਿਚ ਮੁਸ਼ਕਲ ਪੈਦਾ ਕਰਨ ਦੇ ਨਾਲ-ਨਾਲ ਗੰਦਗੀ ਅਤੇ ਬਿਮਾਰੀਆਂ ਦਾ ਖ਼ਤਰਾ ਵੀ ਵਧਾ ਰਿਹਾ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਸੀਵਰੇਜ ਪ੍ਰਬੰਧ ਨੂੰ ਦਰੁਸਤ ਕੀਤਾ ਜਾਵੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਐਕਸੀਅਨ ਅਰੁਣ ਕੁਮਾਰ ਨੇ ਸੁਸਾਇਟੀ ਮੈਂਬਰਾਂ ਅਤੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਿਤ ਮਸਲਿਆਂ ਨੂੰ ਦੇਖਦਿਆਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਬਲਿਕ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਸ.ਐਮ.ਐਸ.ਯੂ. ਦੀ ਕਲਮ ਛੋੜ ਹੜਤਾਲ ਜਾਰੀ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ
Ad Position 24