18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਗੂਵਾਲਾ ਜ਼ਮੀਨੀ ਮਸਲੇ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਮੋਟਰਸਾਈਕਲ ਮਾਰਚ

ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਪਿੰਡ ਬਾਗੂਵਾਲਾ ਵਿਖੇ ਇਕ ਕਿਸਾਨ ਪਰਿਵਾਰ ਦੀ ਕਈ ਏਕੜ ਜ਼ਮੀਨ ਨਾਲ ਜੁੜਿਆ ਮਾਮਲਾ ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ ਹੈ। ਕਿਸਾਨ ਪਰਿਵਾਰ ਦਾ ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਉਕਤ ਜ਼ਮੀਨ ’ਤੇ ਖੇਤੀ ਕਰਦਾ ਆ ਰਿਹਾ ਹੈ, ਪਰ ਹੁਣ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-08-2026
ਗੁਰੂਹਰਸਹਾਏ, 18 ਅਗਸਤ (ਕਪਿਲ ਕੰਧਾਰੀ)-ਪਿੰਡ ਬਾਗੂਵਾਲਾ ਵਿਖੇ ਇਕ ਕਿਸਾਨ ਪਰਿਵਾਰ ਦੀ ਕਈ ਏਕੜ ਜ਼ਮੀਨ ਨਾਲ ਜੁੜਿਆ ਮਾਮਲਾ ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ ਹੈ। ਕਿਸਾਨ ਪਰਿਵਾਰ ਦਾ ਦੋਸ਼ ਹੈ ਕਿ ਉਹ ਲੰਬੇ ਸਮੇਂ ਤੋਂ ਉਕਤ ਜ਼ਮੀਨ ’ਤੇ ਖੇਤੀ ਕਰਦਾ ਆ ਰਿਹਾ ਹੈ, ਪਰ ਹੁਣ ਪ੍ਰਸ਼ਾਸਨ ਵਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਬਾਗੂਵਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕਿਸਾਨ ਆਗੂਆਂ ਸੋਹਨ ਸਿੰਘ, ਗੁਰਸੇਵਕ ਸਿੰਘ, ਜਸਪਾਲ ਸਿੰਘ, ਦਰਸ਼ਨ ਸਿੰਘ, ਗੁਰਲਾਲ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਅੰਗਰੇਜ਼ ਸਿੰਘ, ਹਰਪਾਲ ਸਿੰਘ, ਗੁਰਮੇਜ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਰਸ਼ਪਾਲ ਸਿੰਘ, ਗੁਰਦਿਆਲ ਸਿੰਘ, ਗੁਰਦੀਪ ਸਿੰਘ ਅਤੇ ਨਛੱਤਰ ਸਿੰਘ ਨੇ ਦੱਸਿਆ ਕਿ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕ ਕਿਸਾਨ ਆਗੂਆਂ ਦੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਇਸ ਸਾਰੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜ਼ਮੀਨੀ ਮਸਲੇ ਦੇ ਮਾਮਲੇ ਨੂੰ ਲੈ ਕੇ 19 ਅਗਸਤ ਨੂੰ ਪਿੰਡ ਬਾਗੂਵਾਲਾ ਤੋਂ ਐਸ.ਡੀ.ਐਮ ਦਫ਼ਤਰ ਗੁਰੂਹਰਸਹਾਏ ਤੱਕ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਾਗੂਵਾਲਾ ਦੇ ਕਿਸਾਨ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਫਸਲਾਂ ’ਚ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਲਗਾਇਆ ਬਲਾਕ ਪੱਧਰੀ ਕੈਂਪ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਾਂਝਾ ਮੰਚ ਪੰਜਾਬ ਦੀ ਸੂਬਾ ਪੱਧਰੀ ਰੈਲੀ 23 ਨੂੰ
Ad Position 24