20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ

ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.

Ad Position 21
No active advertisement
ਅਜੀਤ ਡੈਸਕ 20-08-2026
ਫ਼ਿਰੋਜ਼ਪੁਰ, 19 ਅਗਸਤ (ਸੁਖਵਿੰਦਰ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਅਮਨ-ਕਾਨੂੰਨ, ਜਨਤਕ ਸੁਰੱਖਿਆ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ। ਹੁਕਮਾਂ ਅਨੁਸਾਰ ਪਿੰਡਾਂ ਵਿਚ ਬੈਂਕਾਂ, ਡਾਕਖਾਨਿਆਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫ਼ਤਰਾਂ, ਇੰਸਟੀਚਿਊਟਾਂ, ਨਹਿਰਾਂ, ਸਤਲੁਜ ਦਰਿਆ ਦੇ ਪੁਲਾਂ ਅਤੇ ਵਿਸ਼ੇਸ਼ ਤੌਰ ’ਤੇ ਬਿਜਲੀ ਗਰਿੱਡਾਂ, ਸਬ-ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫਾਰਮਰਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਤੋੜ-ਫੋੜ ਤੋਂ ਬਚਾਉਣ ਲਈ 24 ਘੰਟੇ ਗਸ਼ਤ ਅਤੇ ਪਹਿਰੇ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ, ਢੋਲ, ਡਰੰਮ ਅਤੇ ਹੋਰ ਆਵਾਜ਼ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਰਿਹਾਇਸ਼ੀ ਇਲਾਕਿਆਂ ਵਿਚ ਇਸ ਸਮੇਂ ਦੌਰਾਨ ਹਾਰਨ ਵਜਾਉਣ ਦੀ ਵੀ ਮਨਾਹੀ ਹੋਵੇਗੀ। ਲਾਊਡ ਸਪੀਕਰਾਂ ਅਤੇ ਪਬਲਿਕ ਐਡਰੈੱਸ ਸਿਸਟਮ ਦੀ ਆਵਾਜ਼ ਨਿਰਧਾਰਤ ਸੀਮਾ ਤੋਂ ਵੱਧ ਨਾ ਰੱਖਣ ਦੇ ਹੁਕਮ ਦਿੱਤੇ ਗਏ ਹਨ। ਮੈਰਿਜ ਪੈਲੇਸ ਮਾਲਕਾਂ ਨੂੰ ਇਸ ਸਬੰਧੀ ਸ਼ਰਤਾਂ ਦਰਸਾਉਂਦਾ ਬੋਰਡ ਵੀ ਲਗਾਉਣਾ ਹੋਵੇਗਾ। ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹੁੱਕਾ ਬਾਰਾਂ ਵਿਚ ਨਿਕੋਟਿਨ, ਤੰਬਾਕੂ ਅਤੇ ਵੱਖ-ਵੱਖ ਫਲੇਵਰਾਂ ਦੀ ਵਰਤੋਂ ਲੋਕਾਂ, ਖਾਸ ਕਰਕੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੀ ਸਿਹਤ ਲਈ ਨੁਕਸਾਨਦੇਹ ਹੈ। ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਲਈ ਐਨ.ਓ.ਸੀ ਲਾਜ਼ਮੀ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸਿਨੇਮਿਆਂ ਦੇ ਮਾਲਕਾਂ ਨੂੰ, ਜੇ ਪਹਿਲਾਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਨਹੀਂ ਕੀਤਾ ਗਿਆ, ਤਾਂ 15 ਦਿਨਾਂ ਦੇ ਅੰਦਰ ਸਮਰੱਥ ਅਧਿਕਾਰੀ ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਜਿਹੜੇ ਅਦਾਰੇ ਐਨ.ਓ.ਸੀ ਪ੍ਰਾਪਤ ਨਹੀਂ ਕਰਨਗੇ। ਉਨ੍ਹਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਨਵੇਂ ਬਣ ਰਹੇ ਅਦਾਰਿਆਂ ਲਈ ਵੀ ਐਨ.ਓ.ਸੀ ਲੈਣਾ ਲਾਜ਼ਮੀ ਕੀਤਾ ਗਿਆ ਹੈ। ਮੈਰਿਜ ਪੈਲੇਸਾਂ, ਹੋਟਲਾਂ, ਰੈਸਟੋਰੈਂਟਾਂ ਅਤੇ ਸਿਨੇਮਿਆਂ ਦੀ ਇਮਾਰਤੀ ਬਣਤਰ, ਬਿਜਲੀ ਫਿਟਿੰਗ, ਪਾਰਕਿੰਗ, ਸੜਕ ਤੋਂ ਦੂਰੀ ਅਤੇ ਅੱਗ ਤੋਂ ਸੁਰੱਖਿਆ ਆਦਿ ਦੀ ਜਾਂਚ ਤੋਂ ਬਾਅਦ ਹੀ ਮਨਜ਼ੂਰੀ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਸਾਈਟ ਪਲਾਨ ਅਤੇ ਨਕਸ਼ੇ 10 ਕਾਪੀਆਂ ਵਿਚ ਪੇਸ਼ ਕਰਨੇ ਹੋਣਗੇ ਅਤੇ ਸਬੰਧਤ ਵਿਭਾਗਾਂ ਤੋਂ ਐਨਓਸੀ ਲੈਣੀ ਹੋਵੇਗੀ। ਮਕਾਨ ਮਾਲਕਾਂ ਨੂੰ ਆਪਣੇ ਘਰਾਂ ਵਿਚ ਰੱਖੇ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਸਬੰਧਤ ਥਾਣੇ ਜਾਂ ਪੁਲਿਸ ਚੌਕੀ ਵਿਚ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਵਾਲੇ ਕਾਰਖਾਨੇਦਾਰਾਂ, ਵਪਾਰੀਆਂ, ਕਿਸਾਨਾਂ ਅਤੇ ਹੋਰ ਵਿਅਕਤੀਆਂ ਲਈ ਵੀ ਮਜ਼ਦੂਰਾਂ ਦੀ ਪੂਰੀ ਜਾਣਕਾਰੀ ਪੁਲਿਸ ਕੋਲ ਦਰਜ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਪਿੰਡਾਂ ਦੇ ਸਰਪੰਚਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਇਕੱਤਰ ਕਰਕੇ ਪੁਲਿਸ ਸਟੇਸ਼ਨਾਂ ਨੂੰ ਦੇਣ ਲਈ ਕਿਹਾ ਗਿਆ ਹੈ। ਕੈਮਿਸਟਾਂ ਦੀਆਂ ਦੁਕਾਨਾਂ ’ਤੇ ਸੀਸੀ ਟੀਵੀ ਲਾਜ਼ਮੀ ਸਡਿਊਲ ਐੱਚ, ਐੱਚ-1 ਅਤੇ ਐਕਸ ਸ਼੍ਰੇਣੀ ਦੀਆਂ ਦਵਾਈਆਂ ਵੇਚਣ ਵਾਲੀਆਂ ਫਾਰਮੇਸੀ ਅਤੇ ਕੈਮਿਸਟ ਦੁਕਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਜਾਂ ਟਿਊਬਵੈੱਲ ਪੁੱਟਣ ਅਤੇ ਡੂੰਘੇ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਬੋਰਵੈੱਲ ਪੁੱਟਣ ਤੋਂ ਘੱਟੋ-ਘੱਟ 15 ਦਿਨ ਪਹਿਲਾਂ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਡਰਿਲਿੰਗ ਏਜੰਸੀ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ ਵੀ ਦਰਜ ਹੋਣਾ ਚਾਹੀਦਾ ਹੈ।ਬੋਰਵੈੱਲ ਦੇ ਆਲੇ-ਦੁਆਲੇ ਸੁਰੱਖਿਆ ਲਈ ਕੰਡਿਆਲੀ ਤਾਰ ਅਤੇ ਸਟੀਲ ਪਲੇਟ ਦਾ ਮਜ਼ਬੂਤ ਢੱਕਣ ਲਗਾਉਣਾ ਲਾਜ਼ਮੀ ਹੋਵੇਗਾ। ਕੰਮ ਮੁਕੰਮਲ ਹੋਣ ਤੋਂ ਬਾਅਦ ਬੋਰਵੈੱਲ ਜਾਂ ਖੂਹ ਨੂੰ ਕਿਸੇ ਵੀ ਹਾਲਤ ਵਿੱਚ ਖੁੱਲ੍ਹਾ ਨਹੀਂ ਛੱਡਿਆ ਜਾ ਸਕੇਗਾ ਅਤੇ ਖਾਲੀ ਥਾਂ ਨੂੰ ਮਿੱਟੀ ਨਾਲ ਭਰ ਕੇ ਜ਼ਮੀਨੀ ਪੱਧਰ ਪਹਿਲਾਂ ਵਾਂਗ ਕਰਨਾ ਹੋਵੇਗਾ।ਇਸ ਤੋਂ ਇਲਾਵਾ ਜਿੱਥੇ ਫੌਜ ਵਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ। ਉਸ ਦੇ 1000 ਮੀਟਰ ਦੇ ਘੇਰੇ ਵਿਚ ਫਸਲਾਂ ਦੇ ਨਾੜ ਨੂੰ ਅੱਗ ਲਗਾਉਣ ਅਤੇ ਉਸਾਰੀ ਕਰਨ ’ਤੇ ਵੀ ਰੋਕ ਲਗਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ਜਗਤ ਦੇ ਧਰੂ ਤਾਰੇ ਗੁਰਜੀਤ ਤੂਤ ਦੇ ਨਾਂਅ ’ਤੇ ਠੱਗੀ ਦਾ ਧੰਦਾ ਆਇਆ ਸਾਹਮਣੇ ਪਰਿਵਾਰ ਨੇ ਪੁਲਿਸ ਕੋਲ ਕੀਤੀ ਸ਼ਿਕਾਇ... ਅਗਲੀ ਖ਼ਬਰ ਆਸ਼ਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਅਤੇ ਬਲਾਕ ਆਗੂਆਂ ਵਲੋਂ ਸਿਵਲ ਸਰਜਨ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ
Ad Position 24