20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕਬੱਡੀ ਜਗਤ ਦੇ ਧਰੂ ਤਾਰੇ ਗੁਰਜੀਤ ਤੂਤ ਦੇ ਨਾਂਅ ’ਤੇ ਠੱਗੀ ਦਾ ਧੰਦਾ ਆਇਆ ਸਾਹਮਣੇ ਪਰਿਵਾਰ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਬੀਤੇ ਦਿਨੀਂ ਕਬੱਡੀ ਜਗਤ ਦੇ ਧਰੂ ਤਾਰੇ ਵਜੋਂ ਜਾਣੇ ਜਾਂਦੇ ਗੁਰਜੀਤ ਤੂਤ ਦੀ ਹੋਈ ਬੇਵਕਤੀ ਮੌਤ ਤੋਂ ਬਾਅਦ ਕੁਝ ਸ਼ਰਾਰਤੀ ਅਤੇ ਠੱਗ ਕਿਸਮ ਦੇ ਲੋਕਾਂ ਵਲੋਂ ਉਸ ਦੀ ਹਰਮਨਪਿਆਰਤਾ ਦਾ ਨਾਜਾਇਜ਼ ਲਾਹਾ ਲੈਂਦਿਆਂ ਉਸ ਦੇ ਨਾਂਅ ’ਤੇ ਪੈਸੇ ਇਕੱਠੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵਲੋਂ ਗੁਰਜੀਤ ਤੂਤ ਅਤੇ ਉਸ ਦੀ ਮਾਸੂਮ ਬੇਟੀ ਦੀ ਤਸਵੀਰ ਦੀ ਵਰਤੋਂ ਕਰਦਿਆਂ ਇਕ ਸਕੈਨਰ ਸੋਸ਼ਲ ਮੀਡੀਆ ’ਤੇ ਜਨਤਕ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਸ ਰਾਹੀਂ ਆਰਥਿਕ ਸਹਾਇਤਾ ਭੇਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਗੁਰਜੀਤ ਤੂਤ ਦੀ ਫਾਈਲ ਫੋਟੋ। 20-08-2026
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਬੀਤੇ ਦਿਨੀਂ ਕਬੱਡੀ ਜਗਤ ਦੇ ਧਰੂ ਤਾਰੇ ਵਜੋਂ ਜਾਣੇ ਜਾਂਦੇ ਗੁਰਜੀਤ ਤੂਤ ਦੀ ਹੋਈ ਬੇਵਕਤੀ ਮੌਤ ਤੋਂ ਬਾਅਦ ਕੁਝ ਸ਼ਰਾਰਤੀ ਅਤੇ ਠੱਗ ਕਿਸਮ ਦੇ ਲੋਕਾਂ ਵਲੋਂ ਉਸ ਦੀ ਹਰਮਨਪਿਆਰਤਾ ਦਾ ਨਾਜਾਇਜ਼ ਲਾਹਾ ਲੈਂਦਿਆਂ ਉਸ ਦੇ ਨਾਂਅ ’ਤੇ ਪੈਸੇ ਇਕੱਠੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਵਲੋਂ ਗੁਰਜੀਤ ਤੂਤ ਅਤੇ ਉਸ ਦੀ ਮਾਸੂਮ ਬੇਟੀ ਦੀ ਤਸਵੀਰ ਦੀ ਵਰਤੋਂ ਕਰਦਿਆਂ ਇਕ ਸਕੈਨਰ ਸੋਸ਼ਲ ਮੀਡੀਆ ’ਤੇ ਜਨਤਕ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਸ ਰਾਹੀਂ ਆਰਥਿਕ ਸਹਾਇਤਾ ਭੇਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮਾਮਲੇ ਦੀ ਭਿਣਕ ਪੈਂਦਿਆਂ ਗੁਰਜੀਤ ਤੂਤ ਦੇ ਪਰਿਵਾਰ ਵਲੋਂ ਇਸ ਸਬੰਧੀ ਲਿਖਤੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਬੇਨਕਾਬ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਸਕੈਨਰ ’ਤੇ ਉਨ੍ਹਾਂ ਵਲੋਂ ਖੁਦ ਵੀ ਪੈਸੇ ਪਾ ਕੇ ਜਾਂਚ ਕੀਤੀ ਗਈ ਹੈ, ਜੋ ਚਾਲੂ ਹਾਲਤ ਵਿਚ ਹੈ। ਉਨ੍ਹਾਂ ਕਿਹਾ ਕਿ ਗੁਰਜੀਤ ਤੂਤ ਦੀ ਮੌਤ ਦਾ ਦੁੱਖ ਅਜੇ ਪਰਿਵਾਰ ਅਤੇ ਉਸ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿਚ ਤਾਜ਼ਾ ਹੈ, ਪਰ ਕੁਝ ਲੋਕ ਇਸ ਭਾਵਨਾਤਮਕ ਸਥਿਤੀ ਦਾ ਫਾਇਦਾ ਚੁੱਕ ਕੇ ਠੱਗੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰਿਵਾਰ ਨੇ ਗੁਰਜੀਤ ਤੂਤ ਦੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕਰਨਾ ਚਾਹੁੰਦੇ ਹਨ ਤਾਂ ਸਿੱਧੇ ਤੌਰ ’ਤੇ ਪਰਿਵਾਰ ਦੀ ਮਦਦ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਚੱਲ ਰਹੇ ਅਜਿਹੇ ਸ਼ੱਕੀ ਸਕੈਨਰਾਂ ’ਤੇ ਪੈਸੇ ਨਾ ਭੇਜਣ ਦੀ ਵੀ ਅਪੀਲ ਕੀਤੀ ਹੈ। ਜਿ਼ਕਰਯੋਗ ਹੈ ਕਿ ਕਬੱਡੀ ਖਿਡਾਰੀ ਗੁਰਜੀਤ ਤੂਤ ਦੀ ਬੀਤੀ 11 ਅਗਸਤ ਨੂੰ ਮੌਤ ਹੋ ਗਈ ਸੀ। ਗੁਰਜੀਤ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21 ਅਗਸਤ ਨੂੰ ਗੁਰਦੁਆਰਾ ਛਾਪੜੀ ਸਾਹਿਬ ਪਿੰਡ ਤੂਤ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ, ਡਰਾਈਵਰ ਟਰੱਕ ਸਮੇਤ ਫਰਾਰ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ
Ad Position 24