20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਚੇਅਰਮੈਨ ਨਾ ਲਗਾਉਣ ’ਤੇ ਵੱਡੇ ਸੰਘਰਸ਼ ਦੀ ਚਿਤਾਵਨੀ-ਸੁਖਬੀਰ ਸਿੰਘ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਦੇਸ਼ ਨੂੰ ਆਜ਼ਾਦ ਹੋਇਆਂ 79 ਸਾਲ ਹੋ ਚੁੱਕੇ ਹਨ, ਪਰ ਜਨਰਲ ਕੈਟਾਗਰੀ ਨਾਲ ਸੰਬੰਧਤ ਲੋਕ ਅਜੇ ਵੀ ਆਪਣੇ ਬਣਦੇ ਹੱਕਾਂ ਤੋਂ ਵਾਂਝੇ ਹਨ। ਇਹ ਗੱਲ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ, ਵਿਜੇ ਮੋਂਗਾ, ਸਤਵਿੰਦਰ ਭੰਡਾਰੀ, ਬੂੜ ਚੰਦ ਬਿੰਦਰਾ, ਮਦਨ ਮੋਹਨ ਕੰਧਾਰੀ ਨੇ ਗੱਲਬਾਤ ਦੌਰਾਨ ਕਹੀ।

Ad Position 21
No active advertisement
ਅਜੀਤ ਡੈਸਕ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਦੇਸ਼ ਨੂੰ ਆਜ਼ਾਦ ਹੋਇਆਂ 79 ਸਾਲ ਹੋ ਚੁੱਕੇ ਹਨ, ਪਰ ਜਨਰਲ ਕੈਟਾਗਰੀ ਨਾਲ ਸੰਬੰਧਤ ਲੋਕ ਅਜੇ ਵੀ ਆਪਣੇ ਬਣਦੇ ਹੱਕਾਂ ਤੋਂ ਵਾਂਝੇ ਹਨ। ਇਹ ਗੱਲ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ, ਵਿਜੇ ਮੋਂਗਾ, ਸਤਵਿੰਦਰ ਭੰਡਾਰੀ, ਬੂੜ ਚੰਦ ਬਿੰਦਰਾ, ਮਦਨ ਮੋਹਨ ਕੰਧਾਰੀ ਨੇ ਗੱਲਬਾਤ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਐੱਸ.ਸੀ., ਬੀ.ਸੀ. ਅਤੇ ਹੋਰ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਬੋਰਡ ਬਣਾਏ ਗਏ ਹਨ, ਤਾਂ ਜੋ ਇਨ੍ਹਾਂ ਵਰਗਾਂ ਦੇ ਲੋਕ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਸਕਣ ਅਤੇ ਕਿਸੇ ਤਰ੍ਹਾਂ ਦੀ ਵਧੀਕੀ ਹੋਣ ’ਤੇ ਆਪਣੀ ਗੱਲ ਸਰਕਾਰ ਤੱਕ ਪਹੁੰਚਾ ਸਕਣ। ਪਰ ਜਨਰਲ ਕੈਟਾਗਰੀ ਦੇ ਲੋਕਾਂ ਦੀ ਸੁਣਵਾਈ ਲਈ ਕੋਈ ਢੁੱਕਵਾਂ ਪ੍ਰਬੰਧ ਨਹੀਂ ਕੀਤਾ ਗਿਆ।ਸੁਖਬੀਰ ਸਿੰਘ ਨੇ ਦੱਸਿਆ ਕਿ ਲਗਭਗ ਪੰਜ ਸਾਲ ਪਹਿਲਾਂ, ਕਾਂਗਰਸ ਸਰਕਾਰ ਦੇ ਸਮੇਂ ਜਦੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ, ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਭੁੱਖ ਹੜਤਾਲ ਅਤੇ ਧਰਨਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਤਤਕਾਲੀ ਸਰਕਾਰ ਵਲੋਂ ਜਨਰਲ ਕੈਟਾਗਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਅਤੇ ਇਸ ਦਾ ਚੇਅਰਮੈਨ ਵੀ ਨਿਯੁਕਤ ਕੀਤਾ ਗਿਆ ਸੀ। ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੇਅਰਮੈਨ ਵਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਿਆਂ ਲਗਭਗ ਪੌਣੇ ਪੰਜ ਸਾਲ ਹੋਣ ਦੇ ਬਾਵਜੂਦ ਅਜੇ ਤੱਕ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਚੇਅਰਮੈਨ ਨਿਯੁਕਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਪੂਰੇ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਵੱਡਾ ਸੰਘਰਸ਼ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਾਰਟੀਬਾਜ਼ੀ, ਈਰਖਾ, ਫੁੱਟ ਪਾਊ ਜਾਂ ਧੱਕੇਸ਼ਾਹੀ ਦੀ ਥਾਂ ਅਸੀਂ ਲੋਕ ਭਲਾਈ ਦੀ ਰਾਜਨੀਤੀ ਕਰਦੇ ਹਾਂ-ਵਿਧਾਇਕ ਦਹੀਯਾ ਅਗਲੀ ਖ਼ਬਰ ਸਰਕਾਰੀ ਸਕੂਲ ਰਟੋਲ ਰੋਹੀ ਵਿਖੇ ਵਣ ਮਹਾਂ ਉਤਸਵ ਮਨਾਇਆ
Ad Position 24