20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੀ ਟੀਮ ਨੇ ਜ਼ੋਨਲ ਟੂਰਨਾਮੈਂਟ ’ਚ ਹਾਸਿਲ ਕੀਤਾ ਪਹਿਲਾ ਸਥਾਨ

ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ੋਨਲ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਟੀਮ ਨੂੰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਭਾਗ ਲੈਣ ਲਈ ਚੁਣਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-08-2026
ਜ਼ੀਰਾ,19 ਅਗਸਤ (ਰਜਨੀਸ਼ ਕਥੂਰੀਆ)-ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਜ਼ੋਨਲ ਪੱਧਰੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਟੀਮ ਨੂੰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਭਾਗ ਲੈਣ ਲਈ ਚੁਣਿਆ ਗਿਆ ਹੈ। ਜੇਤੂ ਟੀਮ ਦੇ ਸਕੂਲ ਪਹੁੰਚਣ ’ਤੇ ਸਕੂਲ ਮੈਨੇਜਰ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅੱਗਰਵਾਲ ਅਤੇ ਡਾ. ਸ਼ਾਲੂ ਸੂਦ ਨੇ ਜੇਤੂ ਖਿਡਾਰੀਆਂ ਅਤੇ ਕੋਚ ਪ੍ਰਿਤਪਾਲ ਸੰਧੂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਹਨਾ ਹੋਰ ਆਖਿਆ ਕਿ ਇਹ ਜਿੱਤ ਖਿਡਾਰੀਆਂ ਦੀ ਮਿਹਨਤ ਅਤੇ ਕੋਚ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੁਣੀ ਗਈ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਲੱਗਣ ਵਾਲੇ ਧਰਨੇ ’ਚ ਫ਼ਿਰੋਜ਼ਪੁਰ ’ਚੋਂ ਵੱਡੀ ਗਿਣਤੀ ਵਿਚ ਕਿਸਾਨ ਹਿੱਸਾ ਲੈਣਗੇ-ਪੀਰ ਮੁਹੰਮਦ/ਤਲਵੰਡੀ ਅਗਲੀ ਖ਼ਬਰ ਹਲਕਾ ਇੰਚਾਰਜ ਨੇ ਅਕਾਲੀ ਦਲ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
Ad Position 24