20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਏ.ਐਸ.ਆਈ. ਬਲਵਿੰਦਰ ਸਿੰਘ ਘਾਂਗਾ ਬਣੇ ਸਬ-ਇੰਸਪੈਕਟਰ

ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੋਂ ਗੁਰੂਹਰਸਹਾਏ ਵਿਖੇ ਬਤੌਰ ਟ੍ਰੈਫ਼ਿਕ ਇੰਚਾਰਜ ਆਪਣੀਆਂ ਸੇਵਾਵਾਂ ਨਿਭਾਅ ਰਹੇ ਏ. ਐਸ.

Ad Position 21
No active advertisement
ਅਜੀਤ ਡੈਸਕ 20-08-2026
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੋਂ ਗੁਰੂਹਰਸਹਾਏ ਵਿਖੇ ਬਤੌਰ ਟ੍ਰੈਫ਼ਿਕ ਇੰਚਾਰਜ ਆਪਣੀਆਂ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਬਲਵਿੰਦਰ ਸਿੰਘ ਘਾਂਗਾ ਨੂੰ ਪੁਲਿਸ ਵਿਭਾਗ ਵਲੋਂ ਤਰੱਕੀ ਦਿੰਦਿਆਂ ਸਬ-ਇੰਸਪੈਕਟਰ ਬਣਾਇਆ ਗਿਆ ਹੈ। ਤਰੱਕੀ ਮਿਲਣ ਉਪਰੰਤ ਐਸ.ਐਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਵਲੋਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਘਾਂਗਾ ਨੂੰ ਸਟਾਰ ਲਗਾ ਕੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਨਵੇਂ ਬਣੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਘਾਂਗਾ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਆਪਣੀ ਡਿਊਟੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਦਿੱਤੀ ਗਈ ਇਸ ਤਰੱਕੀ ਲਈ ਉਹ ਆਪਣੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰਨ ਨੂੰ ਤਰਜੀਹ ਦੇਣਗੇ। ਇਸ ਮੌਕੇ ਉਨ੍ਹਾਂ ਦੇ ਸਾਥੀ ਪੁਲਿਸ ਕਰਮਚਾਰੀਆਂ ਬਲਕਰਨ ਸਿੰਘ, ਹਰਜੀਤ ਸਿੰਘ ਹੈੱਡ ਕਲਰਕ ਰਿਸ਼ਤੇਦਾਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਵੀ ਸਬ-ਇੰਸਪੈਕਟਰ ਬਣਨ ’ਤੇ ਬਲਵਿੰਦਰ ਸਿੰਘ ਘਾਂਗਾ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਭੂੰਮਣ ਸ਼ਾਹ ਪਿੰਡੀ ਵਿਖੇ 6 ਅਖੰਡ ਪਾਠਾਂ ਦੀ ਹੋਈ ਆਰੰਭਤਾ ਅਗਲੀ ਖ਼ਬਰ ਸਰਹੱਦ ’ਤੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ
Ad Position 24