ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਮਾਤਾ ਸਾਹਿਬ ਕੌਰ ਸਕੂਲ ਵਿਖੇ ਕਰਵਾਏ ਅੰਤਰ-ਹਾਊਸ ਫੋਟੋਗ੍ਰਾਫੀ ਮੁਕਾਬਲਾ
ਗੁਰੂਹਰਸਹਾਏ, 20 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪ੍ਰਿੰਸੀਪਲ ਡਾ. ਵੰਦਨਾ ਧਵਨ ਦੀ ਅਗਵਾਈ ਹੇਠ ਅੰਤਰ-ਹਾਊਸ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਗਿਆ।
ਗੁਰੂਹਰਸਹਾਏ, 20 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪ੍ਰਿੰਸੀਪਲ ਡਾ.ਵੰਦਨਾ ਧਵਨ ਦੀ ਅਗਵਾਈ ਹੇਠ ਅੰਤਰ-ਹਾਊਸ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾਕਟਰ ਵੰਦਨਾ ਧਵਨ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਿਕਤਾ, ਨਿਰੀਖਣ ਸ਼ਕਤੀ ਅਤੇ ਫੋਟੋਗ੍ਰਾਫੀ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲੇ ਲਈ ਕੁਦਰਤ, ਦ੍ਰਿਸ਼, ਪ੍ਰੇਰਣਾਦਾਇਕ ਅਤੇ ਕਹਾਣੀ-ਕਥਨ ਸਮੇਤ ਚਾਰ ਵਿਸ਼ੇ ਨਿਰਧਾਰਿਤ ਕੀਤੇ ਗਏ ਸਨ। ਵਿਦਿਆਰਥੀਆਂ ਨੇ ਇਨ੍ਹਾਂ ਵਿਸ਼ਿਆਂ ਅਧੀਨ ਆਪਣੀ ਕਲਾਤਮਕ ਸੋਚ ਅਤੇ ਸਿਰਜਣਾਤਮਿਕਤਾ ਨੂੰ ਤਸਵੀਰਾਂ ਰਾਹੀਂ ਬੇਹੱਦ ਖ਼ੂਬਸੂਰਤੀ ਨਾਲ ਪੇਸ਼ ਕੀਤਾ। ਮੁਕਾਬਲੇ ’ਚ ਜ਼ੋਰਾਵਰ ਹਾਊਸ ਨੇ ਜੇਤੂ ਸਥਾਨ ਹਾਸਲ ਕੀਤਾ। ਹਾਊਸ ਦੇ ਵਿਦਿਆਰਥੀਆਂ ਰਿਧਮ ਨਾਰੰਗ ਅਤੇ ਸਹਿਜਪ੍ਰੀਤ ਸਿੰਘ ਨੇ ਸ਼ਾਨਦਾਰ ਫੋਟੋਗ੍ਰਾਫੀ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ, ਚੇਅਰਮੈਨ ਮਹੀਂਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਅਤੇ ਮੈਨੇਜਰ ਕਮਲਪਾਲ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਿਕਤਾ ਨੂੰ ਨਵੇਂ ਢੰਗ ਨਾਲ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਇਸ ਦੇ ਨਾਲ ਹੀ ਅਜਿਹੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿਚ ਨਿਰੀਖਣ ਸ਼ਕਤੀ, ਕਲਾਤਮਕ ਸੋਚ ਅਤੇ ਆਤਮ-ਵਿਸ਼ਵਾਸ ਦਾ ਵੀ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਰਚਨਾ ਮੋਂਗਾ ਅਤੇ ਸੰਦੀਪ ਵੀ ਹਾਜ਼ਰ ਰਹੇ। ਐਕਟੀਵਿਟੀ ਇੰਚਾਰਜ ਮਿਸ ਮਨਪ੍ਰੀਤ ਨੇ ਮੁਕਾਬਲੇ ਦੇ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਰਚਨਾਤਮਿਕ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।