21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਬੱਤ ਦਾ ਭਲਾ ਟਰੱਸਟ ਵਲੋਂ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਡੁੱਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਐੱਸ.

Ad Position 21
No active advertisement
ਅਜੀਤ ਡੈਸਕ 21-08-2026
ਮੱਖੂ, 20 ਅਗਸਤ (ਵਰਿੰਦਰ ਮਨਚੰਦਾ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਡੁੱਬਈ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਅਤੇ ਸਿੱਖਿਆ ਡਾਇਰੈਕਟਰ ਇੰਦਰਜੀਤ ਕੌਰ ਗਿੱਲ ਦੀ ਅਗਵਾਈ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੱਖੂ ਦੇ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਚੱਲ ਰਹੇ ਸੰਨੀ ਓਬਰਾਏ ਫਰੀ ਕੰਪਿਊਟਰ ਕੋਰਸ ਨੂੰ ਪੂਰਾ ਕਰਨ ਵਾਲੇ ਨੋਵੇਂ ਸੈਸ਼ਨ ਦਾ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਇਕ ਸਾਦੇ ਸਮਾਗਮ ਦੌਰਾਨ ਸਰਟੀਫਿਕੇਟ ਵੰਡੇ ਗਏ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਗੁਰਦੁਆਰਾ ਬਾਬਾ ਕਰਮ ਚੰਦ ਜੀ ਬਾਠਾਂ ਵਾਲੇ ਦੇ ਮੈਨੇਜਰ ਇਕਬਾਲ ਸਿੰਘ ਸ਼ਾਮਲ ਹੋਏ। ਇਸ ਮੌਕੇ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਸੰਬੋਧਨ ਦੌਰਾਨ ਮੁੱਖ ਮਹਿਮਾਨਾਂ ਦਾ ਸਵਾਗਤ ਕਰਦਿਆਂ ਸੰਸਥਾ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਚਲਾਏ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮੈਨੇਜਰ ਇਕਬਾਲ ਸਿੰਘ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਡਾ. ਓਬਰਾਏ ਮਾਨਵਤਾ ਦੀ ਭਲਾਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਇਸ ਮੌਕੇ ਕੰਪਿਊਟਰ ਕੋਰਸ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਟਰੱਸਟ ਵਲੋਂ ਆਈ.ਐੱਸ.ਓ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤੇ ਗਏ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਕਿਰਨ ਪੇਂਟਰ, ਮਨਪ੍ਰੀਤ ਸਿੰਘ ਕੰਪਿਊਟਰ ਟੀਚਰ ਸਮੇਤ ਹੋਰ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਕਰਮਚਾਰੀ ਦਲ ਵਲੋਂ ਸਰਕਾਰ ਤੋਂ ਮੰਗਾਂ ਹੱਲ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬੇਚੈਨੀ ਦੂਰ ਕਰਨ ਦੀ ਮੰਗ ਮੁੱਖ ਮ... ਅਗਲੀ ਖ਼ਬਰ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਮਾਤਾ ਸਾਹਿਬ ਕੌਰ ਸਕੂਲ ਵਿਖੇ ਕਰਵਾਏ ਅੰਤਰ-ਹਾਊਸ ਫੋਟੋਗ੍ਰਾਫੀ ਮੁਕਾਬਲਾ
Ad Position 24