21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਟੇਟ ਕਰਮਚਾਰੀ ਦਲ ਵਲੋਂ ਸਰਕਾਰ ਤੋਂ ਮੰਗਾਂ ਹੱਲ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬੇਚੈਨੀ ਦੂਰ ਕਰਨ ਦੀ ਮੰਗ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪਿਆ 13 ਸੂਤਰੀ ਮੰਗ ਪੱਤਰ

ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿਚ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 13 ਸੂਤਰੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਸੌਂਪਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਤਰਸੇਮ ਬੇਦੀ, ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਇਕ -ਇਕ ਕਰਕੇ ਖੋਹਿਆ ਜਾ ਰਿਹਾ ਹੈ।

Ad Position 21
No active advertisement
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪਦੇ ਸਟੇਟ ਕਰਮਚਾਰੀ ਦਲ ਅਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਆਗੂ। ਤਸਵੀਰ-ਗੁਰਿੰਦਰ ਸਿੰਘ 21-08-2026
ਫ਼ਿਰੋਜ਼ਪੁਰ, 20 ਅਗਸਤ (ਗੁਰਿੰਦਰ ਸਿੰਘ)-ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ ਵਿਚ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ 13 ਸੂਤਰੀ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਸੌਂਪਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੇਟ ਕਰਮਚਾਰੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਤਰਸੇਮ ਬੇਦੀ, ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜਪੁਰ ਦੇ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਨੂੰ ਇਕ -ਇਕ ਕਰਕੇ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਮਿਲਦੇ 37 ਭੱਤਿਆਂ ਨੂੰ ਬੰਦ ਕਰਕੇ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਹੀ ਹੈ । ਇਸ ਮੌਕੇ ਮੰਗਾਂ ਦੀ ਪ੍ਰਾਪਤੀ ਵਾਸਤੇ ਪੰਜਾਬ ਸਟੇਟ ਕਰਮਚਾਰੀ ਵਲੋਂ 13 ਸੂਤਰੀ ਮੰਗ ਪੱਤਰ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਨੂੰ ਸੌਂਪਿਆ ਗਿਆ। ਮੰਗ ਪੱਤਰ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਮੰਗਾਂ ਨੂੰ ਹੱਲ ਕਰਨ ਲਈ ਜਥੇਬੰਦੀ ਨੂੰ ਜਲਦ ਤੋਂ ਜਲਦ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਪਾਈ ਜਾ ਰਹੀ ਬੇਚੈਨੀ ਦੂਰ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਮੰਗਾਂ ਨੂੰ ਤੁਰੰਤ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਸੰਘਰਸ਼ ਉਲੀਕੇ ਜਾਣਗੇ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਵਫ਼ਦ ਵਿਚ ਗਿਆਨੀ ਸਿੰਘ, ਖਜਾਨ ਸਿੰਘ, ਪਵਿੱਤਰ ਸਿੰਘ, ਸੁਖਵਿੰਦਰ ਸਿੰਘ, ਚੰਦਰ ਮੋਹਨ, ਬਲਵੀਰ ਸਿੰਘ ਗੋਖੀਵਾਲਾ, ਜੀਤ ਸਿੰਘ, ਮਹਿੰਦਰ ਸਿੰਘ, ਮਾਸਟਰ ਓਮ ਪ੍ਰਕਾਸ਼, ਚੰਨਣ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ ਗੋਖੀਵਾਲਾ ਆਦਿ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਨੇ ਮਹੀਨਾਵਾਰ ਮੀਟਿੰਗ ’ਚ ਕਿਸਾਨੀ ਮਸਲੇ ਵਿਚਾਰੇ 1 ਸਤੰਬਰ ਨੂੰ ਚੰਡੀਗੜ੍ਹ ਅਣਮਿੱਥੇ ਸਮੇਂ ਲਈ ਲਗਾਏ ਜਾ... ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
Ad Position 24