20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਜ਼ੀਰਾ, 20 ਅਗਸਤ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 21-08-2026
ਜ਼ੀਰਾ, 20 ਅਗਸਤ (ਰਜਨੀਸ਼ ਕਥੂਰੀਆ)- ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਗਤੀਵਿਧੀਆਂ ਅਤੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਗਏ। ਰੰਗ-ਬਿਰੰਗੇ ਪਹਿਰਾਵਿਆਂ, ਗਿੱਧੇ ਅਤੇ ਤੀਜ ਨਾਲ ਸਬੰਧਤ ਗਤੀਵਿਧੀਆਂ ਨੇ ਸਮਾਗਮ ਨੂੰ ਹੋਰ ਵੀ ਦਿਲਕਸ਼ ਬਣਾ ਦਿੱਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਪਰੰਪਰਾਵਾਂ ਦੀ ਸੁੰਦਰ ਝਲਕ ਪੇਸ਼ ਕੀਤੀ ਗਈ । ਸਕੂਲ ਕੈਂਪਸ ਵਿਚ ਤਿਉਹਾਰ ਦੀ ਰੌਣਕ ਅਤੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅੱਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤੀਜ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਪੰਜਾਬੀ ਸੱਭਿਆਚਾਰ, ਲੋਕ ਪਰੰਪਰਾਵਾਂ ਅਤੇ ਵਿਰਸੇ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਸੀ।
Ad Position 22
No active advertisement
ਪਿਛਲੀ ਖ਼ਬਰ ਦਾਖਲੇ ਦੀ ਆਖ਼ਰੀ ਮਿਤੀ ਅੱਜ, ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ : ਡਾ. ਸੁਖਦੇਵ ਸਿੰਘ ਅਗਲੀ ਖ਼ਬਰ ਕੁੱਝ ਦਿਨਾਂ ਤੋਂ ਲਾਪਤਾ ਹੋਏ ਵਿਅਕਤੀ ਦਾ ਨਹੀਂ ਲੱਗਾ ਕੋਈ ਥਹੁ ਪਤਾ
Ad Position 24