ਦਾਖਲੇ ਦੀ ਆਖ਼ਰੀ ਮਿਤੀ ਅੱਜ, ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ : ਡਾ. ਸੁਖਦੇਵ ਸਿੰਘ
ਜ਼ੀਰਾ,20 ਅਗਸਤ (ਰਜਨੀਸ਼ ਕਥੂਰੀਆ)-ਆਈ. ਟੀ.
ਜ਼ੀਰਾ,20 ਅਗਸਤ (ਰਜਨੀਸ਼ ਕਥੂਰੀਆ)-ਆਈ.ਟੀ.ਆਈ. ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਤਕਨੀਕੀ ਸਿੱਖਿਆ ਵਿਭਾਗ ਵਲੋਂ ਆਈ.ਟੀ.ਆਈ. ਦਾਖਲਿਆਂ ਦੀ ਆਖ਼ਰੀ ਮਿਤੀ ਵਧਾ ਕੇ ਅੱਜ ਤੱਕ ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਉਹ ਵਿਦਿਆਰਥੀ ਵੀ ਦਾਖਲਾ ਲੈ ਸਕਣਗੇ, ਜੋ ਕਿਸੇ ਕਾਰਨ ਕਰਕੇ ਪਹਿਲਾਂ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਕੇ.ਐੱਸ. ਆਈ.ਟੀ.ਆਈ., ਜ਼ੀਰਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਚੇਅਰਮੈਨ ਗੁਰਚਰਨ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ 21 ਅਗਸਤ ਤੱਕ ਆਪਣੀ ਦਾਖਲਾ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿਚ ਤਕਨੀਕੀ ਸਿੱਖਿਆ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸ.ਕੇ.ਐੱਸ. ਆਈ.ਟੀ.ਆਈ., ਜ਼ੀਰਾ ਵਿਖੇ ਵੈਲਡਰ, ਪਲੰਬਰ, ਮਕੈਨਿਕ ਡੀਜ਼ਲ, ਇਲੈਕਟ੍ਰੀਸ਼ੀਅਨ, ਕੰਪਿਊਟਰ ਓਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ), ਕਾਰ ਪੇਂਟਰ ਅਤੇ ਫਿੱਟਰ ਸਮੇਤ ਵੱਖ-ਵੱਖ ਤਕਨੀਕੀ ਟਰੇਡਾਂ ਵਿੱਚ ਦਾਖਲੇ ਲਈ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਡਾ. ਸੁਖਦੇਵ ਸਿੰਘ ਅਤੇ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵਿਦਿਆਰਥੀ ਅਜੇ ਤੱਕ ਦਾਖਲਾ ਨਹੀਂ ਲੈ ਸਕੇ, ਉਹ 21 ਅਗਸਤ ਦੀ ਆਖ਼ਰੀ ਮਿਤੀ ਤੋਂ ਪਹਿਲਾਂ ਐੱਸ.ਕੇ.ਐੱਸ. ਆਈ.ਟੀ.ਆਈ., ਜ਼ੀਰਾ ਨਾਲ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਅਤੇ ਦਾਖਲਾ ਪ੍ਰਕਿਰਿਆ ਪੂਰੀ ਕਰਵਾਉਣ। ਸੰਸਥਾ ਵਲੋਂ ਦਾਖਲੇ ਨਾਲ ਸਬੰਧਤ ਹਰ ਸੰਭਵ ਸਹਾਇਤਾ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ।