ਲਛਮਣ ਨਹਿਰ ’ਚ ਫਿਰ ਪਿਆ ਵੱਡਾ ਪਾੜ, ਪੱਕਣ ’ਤੇ ਆਈ ਝੋਨੇ ਦੀ ਫ਼ਸਲ ’ਚ ਭਰਿਆ ਪਾਣੀ
ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ’ਤੇ ਸਮੇਂ ਸਿਰ ਲੋੜੀਂਦੀ ਮੁਰੰਮਤ ਨਾ ਕਰਨ ਦੇ ਦੋਸ਼
ਪ੍ਰੀਗਾਬਾਲਿਨ 75 ਐਮ. ਜੀ ਤੋਂ ਉੱਪਰ ਕੈਪਸੂਲ ਅਤੇ ਗੋਲੀ ’ਤੇ ਪਾਬੰਦੀ ਦੇ ਹੁਕਮ
ਫ਼ਿਰੋਜ਼ਪੁਰ, 21 ਅਗਸਤ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.
ਫ਼ਿਰੋਜ਼ਪੁਰ, 21 ਅਗਸਤ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 75 ਐਮ.ਜੀ. ਤੋਂ ਉਪਰ ਫਾਰਮੂਲੇ ਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਹੁਕਮਾਂ ਵਿਚ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਹ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦਾ ਵੀ ਰਿਕਾਰਡ ਵੀ ਰੱਖਣਗੇ ਅਤੇ ਖਰੀਦ ਅਤੇ ਵੇਚ ਦਾ ਬਿੱਲ ਸਮੇਤ ਰਿਕਾਰਡ ਰੱਖਣਾ ਯਕੀਨੀ ਬਣਾਉਣਗੇ। ਅਸਲ ਪਰਚੀ ਦੇ ਉਪਰ ਸਟੈਂਪ ਸਮੇਤ ਇਨ੍ਹਾਂ ਚੀਜਾਂ ਜਿਵੇ ਕੇ ਕੈਮਿਸਟ/ ਰਿਟੇਲਰ/ ਟਰੇਡ ਦਾ ਨਾਮ, ਗੋਲੀਆਂ ਖਰੀਦਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਆਦਿ ਨੂੰ ਵੀ ਯਕੀਨੀ ਬਣਾਉਣਗੇ। ਜਨ ਔਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫਾਰਮੂਲਿਆਂ ਦੇ ਪ੍ਰੀਗਾਬਾਲਿਨ ਦੀ ਖਰੀਦ/ਵਿਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਆਦੇਸ਼ ਵਿਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।