ਮੋਟਰਸਾਈਕਲ ਚੋਰ ਦੀ ਨਿਸ਼ਾਨਦੇਹੀ ’ਤੇ ਚੋਰ ਪਾਸੋਂ ਚੋਰੀ ਦੇ 6 ਹੋਰ ਮੋਟਰਸਾਈਕਲ ਬਰਾਮਦ
ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਨਿਸ਼ਾਨਦੇਹੀ ਤੇ ਉਸ ਪਾਸੋਂ 6 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਡੀਸ਼ਨਲ ਇੰਚਾਰਜ ਸਬ ਇੰਸਪੈਕਟਰ ਇੰਸਪੈਕਟਰ ਸਤਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਸੰਦੀਪ ਸਿੰਘ ਉਰਫ ਸੀਪੂ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਮਖੂ ਨੂੰ ਇਕ ਚੋਰੀ ਦੇ ਮੋਟਰਸਾਈਕਲ ਹੀਰੋ ਸੀ.
ਜ਼ੀਰਾ,21 ਅਗਸਤ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਨਿਸ਼ਾਨਦੇਹੀ ਤੇ ਉਸ ਪਾਸੋਂ 6 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਜ਼ੀਰਾ ਦੇ ਐਡੀਸ਼ਨਲ ਇੰਚਾਰਜ ਸਬ ਇੰਸਪੈਕਟਰ ਇੰਸਪੈਕਟਰ ਸਤਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਸੰਦੀਪ ਸਿੰਘ ਉਰਫ ਸੀਪੂ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸੂਦਾਂ ਥਾਣਾ ਮਖੂ ਨੂੰ ਇਕ ਚੋਰੀ ਦੇ ਮੋਟਰਸਾਈਕਲ ਹੀਰੋ ਸੀ.ਡੀ. ਡੀਲਕਸ ਬਿਨਾ ਨੰਬਰੀ ਰੰਗ ਕਾਲਾ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਸੀ। ਸਬ ਇੰਸਪੈਕਟਰ ਸਤਵੰਤ ਸਿੰਘ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਥਾਣਾ ਸਿਟੀ ਜ਼ੀਰਾ ਵਿਖੇ ਮੁਕੱਦਮਾ ਨੰਬਰ 142 ਅਧੀਨ ਧਾਰਾ 303 (2) ਬੀ.ਐਨ.ਐਸ.ਅਤੇ 317 (2) ਬੀ.ਐਨ.ਐਸ.ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਦੋਸ਼ੀ ਕੋਲੋਂ ਚੋਰੀ ਦੇ ਹੋਰ ਮੋਟਰਸਾਈਕਲ ਵੀ ਬਰਾਮਦ ਹੋਣ ਦੀ ਸੰਭਾਵਨਾ ਹੋਣ ਕਰਕੇ ਉਸ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਨਿਸ਼ਾਨਦੇਹੀ ਤੇ ਉਸ ਵੱਲੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ 6 ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਉਹਨਾ ਇਹ ਵੀ ਦੱਸਿਆ ਕਿ ਦੋਸ਼ੀ ਸੰਦੀਪ ਸਿੰਘ ਦੋਪਹੀਆ ਵਾਹਨ ਚੋਰੀ ਕਰਨ ਦੇ ਕੰਮ ਵਿਚ ਏਨਾ ਮਾਹਿਰ ਹੈ ਕਿ ਕੁਝ ਸਕਿੰਟਾਂ ਵਿਚ ਹੀ ਨਕਲੀ ਚਾਬੀ ਲਗਾ ਕੇ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦਾ ਸੀ।