23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਘਟੀਆ ਮਿਆਰ ਦੀਆਂ ਮਠਿਆਈਆਂ ਸੰਬੰਧੀ ਖਾਈ ਰੋਡ ’ਤੇ ਵੱਡੀ ਕਾਰਵਾਈ

ਫ਼ਿਰੋਜ਼ਪੁਰ, 22 ਅਗਸਤ (ਕੁਲਬੀਰ ਸਿੰਘ ਸੋਢੀ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟੀ, ਗੈਰ-ਮਿਆਰੀ ਅਤੇ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿੱਕਰੀ ਅਤੇ ਸਪਲਾਈ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਲਗਾਤਾਰ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਟੀਮ ਵਲੋਂ ਖਾਈ ਰੋਡ, ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਮਠਿਆਈਆਂ ਅਤੇ ਹੋਰ ਖੁਰਾਕੀ ਪਦਾਰਥ ਲੈ ਕੇ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 23-08-2026
ਫ਼ਿਰੋਜ਼ਪੁਰ, 22 ਅਗਸਤ (ਕੁਲਬੀਰ ਸਿੰਘ ਸੋਢੀ)-ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਿਲਾਵਟੀ, ਗੈਰ-ਮਿਆਰੀ ਅਤੇ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿੱਕਰੀ ਅਤੇ ਸਪਲਾਈ ਨੂੰ ਰੋਕਣ ਲਈ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਵਲੋਂ ਲਗਾਤਾਰ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਟੀਮ ਵਲੋਂ ਖਾਈ ਰੋਡ, ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਸ਼ੇਸ਼ ਨਾਕਾ ਲਗਾ ਕੇ ਮਠਿਆਈਆਂ ਅਤੇ ਹੋਰ ਖੁਰਾਕੀ ਪਦਾਰਥ ਲੈ ਕੇ ਆਉਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਗੱਡੀ ਨੰਬਰ ਪੀ.ਬੀ-02-ਬੀ ਵੀ-7803 ਨੰਬਰ ਵਾਲੇ ਚਾਰ ਪਹੀਆ ਵਾਹਨ ਨੂੰ ਚੈਕਿੰਗ ਲਈ ਰੋਕਿਆ ਗਿਆ, ਜਿਸ ਵਿਚ ਲਗਭਗ 3 ਕੁਇੰਟਲ ਮਠਿਆਈ ਮੌਜੂਦ ਸੀ। ਇਸ ਦੇ ਚੱਲਦੇ ਫੂਡ ਸੇਫ਼ਟੀ ਟੀਮ ਨੂੰ ਦੇਖਦੇ ਹੀ ਗੱਡੀ ਦਾ ਡਰਾਈਵਰ ਅਤੇ ਉਸ ਦੇ ਨਾਲ ਮੌਜੂਦ ਸੇਲਜ਼ਮੈਨ ਗੱਡੀ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਏ। ਫੂਡ ਸੇਫ਼ਟੀ ਟੀਮ ਵਲੋਂ ਗੱਡੀ ਵਿਚ ਮੌਜੂਦ ਮਿਠਾਈ ਦੀ ਜਾਂਚ ਕਰਨ ’ਤੇ ਇਹ ਸਾਹਮਣੇ ਆਇਆ ਕਿ ਮਿਠਾਈ ਦੀ ਹਾਲਤ ਬਹੁਤ ਹੀ ਖ਼ਰਾਬ ਅਤੇ ਮਨੁੱਖੀ ਖਪਤ ਲਈ ਅਣਉੱਚਿਤ ਸੀ। ਇਸ ਦੇ ਨਾਲ ਮਿਠਾਈ ਵਿਚ ਕੀੜੇ ਪਏ ਹੋਏ ਸਨ, ਬਦਬੂ ਆਉਣ ਦੇ ਨਾਲ ਜਾਲੇ ਲੱਗੇ ਹੋਏ ਸਨ। ਟੀਮ ਵਲੋਂ ਦੱਸਿਆ ਗਿਆ ਕਿ ਜਿਸ ਧਾਤੂ ਕੰਟੇਨਰ/ਟੀਨਾਂ ਵਿਚ ਉਕਤ ਮਿਠਾਈ ਰੱਖੀ ਗਈ ਸੀ, ਉਨ੍ਹਾਂ ’ਤੇ ਵੀ ਜੰਗ ਲੱਗੀ ਹੋਈ ਪਾਈ ਗਈ, ਜਿਸ ਕਾਰਨ ਖ਼ੁਰਾਕ ਦੀ ਸੁਰੱਖਿਆ ਅਤੇ ਸਫ਼ਾਈ ਸਬੰਧੀ ਗੰਭੀਰ ਸਵਾਲ ਪੈਦਾ ਹੁੰਦੇ ਹਨ। ਅਧਿਕਾਰੀ ਨੇ ਮੌਕੇ ਦੀ ਸਥਿਤੀ ਅਤੇ ਮਿਠਾਈ ਦੀ ਖ਼ਰਾਬ ਹਾਲਤ ਨੂੰ ਦੇਖਦੇ ਹੋਏ ਲਗਭਗ 3 ਕੁਇੰਟਲ ਮਿਠਾਈ ਨੂੰ ਨਿਯਮਾਂ ਅਨੁਸਾਰ ਨਸ਼ਟ ਕਰਵਾਇਆ, ਤਾਂ ਜੋ ਇਹ ਅਸੁਰੱਖਿਅਤ ਖੁਰਾਕੀ ਪਦਾਰਥ ਕਿਸੇ ਵੀ ਤਰੀਕੇ ਨਾਲ ਆਮ ਲੋਕਾਂ ਦੀ ਖਪਤ ਵਿਚ ਨਾ ਆ ਸਕੇ। ਫੂਡ ਸੇਫ਼ਟੀ ਵਿਭਾਗ ਦੇ ਇੰਸਪੈਕਟਰ ਅਭਿਨਵ ਖੋਸਲਾ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਿਲਾਵਟੀ, ਗੈਰ-ਮਿਆਰੀ, ਅਸੁਰੱਖਿਅਤ ਜਾਂ ਮਨੁੱਖੀ ਖਪਤ ਲਈ ਅਣਉੱਚਿਤ ਖੁਰਾਕੀ ਪਦਾਰਥਾਂ ਦੀ ਤਿਆਰੀ, ਸਟੋਰੇਜ, ਸਪਲਾਈ ਜਾਂ ਵਿੱਕਰੀ ਕਰਨ ਵਾਲਿਆਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡੈਂਡਸ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਤੇ ਰੈਗੂਲੇਸ਼ਨਾਂ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਏ.ਐਨ.ਟੀ.ਐਫ. ਫ਼ਿਰੋਜ਼ਪੁਰ ਰੇਂਜ ਵਲੋਂ 2 ਵੱਡੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ 6.465 ਕਿੱਲੋ ਹੈਰੋਇਨ, 2 ਪਿਸਤੌਲ ਅ... ਅਗਲੀ ਖ਼ਬਰ ਕਾਂਗਰਸ ਐਸ.ਸੀ. ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਗਮ
Ad Position 24