25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

‘ ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਰਮਿੰਦਰ ਸਿੰਘ ਆਵਲਾ ਵਲੋਂ ਸਵਾਗਤ

ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਰਮਿੰਦਰ ਸਿੰਘ ਆਂਵਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 25-08-2026
ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਰਮਿੰਦਰ ਸਿੰਘ ਆਂਵਲਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਢਾਣੀ ਗੁਰਮੁਖ ਸਿੰਘ ਤੋਂ ਨੰਬਰਦਾਰ ਗੁਰਮੁਖ ਸਿੰਘ, ਸਿਕੰਦਰ ਸਿੰਘ ਪੰਚਾਇਤ ਮੈਂਬਰ, ਪਿੰਡ ਸਵਾਇਆ ਰਾਏ ਉਤਾੜ ਤੋਂ ਗੁਰਵਿੰਦਰ ਸਿੰਘ ਯੂਥ ਪ੍ਰਧਾਨ, ਵੀਰ ਸਿੰਘ ਕਲੱਬ ਮੈਂਬਰ, ਸੋਨੂੰ ਸਿੰਘ, ਸੁਖਵਿੰਦਰ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਸਮੇਤ ਹੋਰ ਵਰਕਰ ਸ਼ਾਮਿਲ ਸਨ। ਇਸ ਮੌਕੇ ਨਵੇਂ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ਗਤਕਾ ’ਚ ਮਾਤਾ ਸਾਹਿਬ ਕੌਰ ਸਕੂਲ ਦੀਆਂ ਖਿਡਾਰਨਾਂ ਨੇ ਜਿੱਤੇ ਕਈ ਤਗਮੇ ਅਗਲੀ ਖ਼ਬਰ ਵਿਦਿਆਰਥੀਆਂ ਦੇ ਹੌਸਲੇ ਲਈ ਐਸ.ਡੀ.ਐਮ. ਹਰਦੀਪ ਸਿੰਘ ਦਾ ਸ਼ਲਾਘਾਯੋਗ ਉਪਰਾਲਾ, ਨਿੱਜੀ ਰਾਸ਼ੀ ’ਚੋਂ ਦਿੱਤੇ 11,000 ਦੇ ਇਨਾਮ
Ad Position 24