25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਸਕੂਲ ਖੇਡਾਂ ਗਤਕਾ ’ਚ ਮਾਤਾ ਸਾਹਿਬ ਕੌਰ ਸਕੂਲ ਦੀਆਂ ਖਿਡਾਰਨਾਂ ਨੇ ਜਿੱਤੇ ਕਈ ਤਗਮੇ

ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ 70ਵੀ ਜ਼ਿਲ੍ਹਾ ਸਕੂਲ ਖੇਡਾਂ ਗਤਕਾ (ਲੜਕੀਆਂ) ਦੇ ਜ਼ਿਲ੍ਹਾ ਫ਼ਿਰੋਜ਼ਪੁਰ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 25-08-2026
ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ 70ਵੀ ਜ਼ਿਲ੍ਹਾ ਸਕੂਲ ਖੇਡਾਂ ਗਤਕਾ (ਲੜਕੀਆਂ) ਦੇ ਜ਼ਿਲ੍ਹਾ ਫ਼ਿਰੋਜ਼ਪੁਰ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਕਈ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਅੰਡਰ-19 ਸਿੰਗਲ ਸਟਿਕ ਟੀਮ ਈਵੈਂਟ ’ਚ ਮਨਰੂਪ ਕੌਰ, ਸ਼ਗੁਨਵੀਰ ਕੌਰ ਅਤੇ ਅਰਸ਼ਦੀਪ ਕੌਰ ਨੇ ਸੋਨ ਤਗਮੇ ਹਾਸਿਲ ਕੀਤੇ। ਇਸੇ ਵਰਗ ਦੇ ਸਿੰਗਲ ਸਟਿਕ ਵਿਅਕਤੀਗਤ ਮੁਕਾਬਲੇ ਵਿਚ ਮਨਰੂਪ ਕੌਰ ਨੇ ਵੀ ਸੋਨ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਅੰਡਰ-17 ਸਿੰਗਲ ਸਟਿਕ ਟੀਮ ਈਵੈਂਟ ਵਿਚ ਸਿਮਰਨਜੀਤ ਕੌਰ, ਅਰਮਾਨਦੀਪ ਕੌਰ, ਹਰਲੀਨ ਕੌਰ ਅਤੇ ਸੁਖਮਨੀ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ। ਫ਼ਰੀ ਸਟਿਕ ਵਿਅਕਤੀਗਤ ਮੁਕਾਬਲੇ ਵਿਚ ਜੈਸਮੀਨ ਨੇ ਅਤੇ ਸਿੰਗਲ ਸਟਿਕ ਵਿਅਕਤੀਗਤ ਮੁਕਾਬਲੇ ਵਿਚ ਸੁਖਮਨੀ ਨੇ ਚਾਂਦੀ ਦੇ ਤਗਮੇ ਜਿੱਤੇ। ਇਸੇ ਤਰਾਂ ਅੰਡਰ-14 ਫ਼ਰੀ ਸਟਿਕ ਟੀਮ ਈਵੈਂਟ ਵਿਚ ਮਨਸੀਰਤ ਕੌਰ, ਸੁਖਮਨਜੀਤ ਕੌਰ ਅਤੇ ਬਰੀਨ ਕੌਰ ਨੇ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ, ਜਦਕਿ ਫ਼ਰੀ ਸਟਿਕ ਵਿਅਕਤੀਗਤ ਮੁਕਾਬਲੇ ਵਿਚ ਬਰੀਨ ਕੌਰ ਨੇ ਵੀ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ, ਚੇਅਰਮੈਨ .ਮਹੀਂਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਅਤੇ ਮੈਨੇਜਰ ਕਮਲਪਾਲ ਸਿੰਘ ਨੇ ਖਿਡਾਰਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਦ੍ਰਿੜ੍ਹ ਇਰਾਦੇ ਦੀ ਭਾਵਨਾ ਪੈਦਾ ਕਰਦੀਆਂ ਹਨ। ਕੋਚ ਬਖ਼ਸ਼ੀਸ਼ ਸਿੰਘ ਅਤੇ ਸਵਰਨ ਸਿੰਘ ਨੇ ਖਿਡਾਰਨਾਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕੋਆਰਡੀਨੇਟਰ ਅਭੈ ਬਜਾਜ ਅਤੇ ਰਚਨਾ ਮੋਗਾ ਨੇ ਵੀ ਜੇਤੂ ਖਿਡਾਰਨਾਂ ਨੂੰ ਵਧਾਈ ਦਿੱਤੀ। ਸਕੂਲ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਖਿਡਾਰਨਾਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਲੋਂ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਸੰਬੰਧੀ ਮੀਟਿੰਗ ਅਗਲੀ ਖ਼ਬਰ ‘ ਆਪ’ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ ਆਗੂਆਂ ਅਤੇ ਵਰਕਰਾਂ ਦਾ ਰਮਿੰਦਰ ਸਿੰਘ ਆਵਲਾ ਵਲੋਂ ਸਵਾਗਤ
Ad Position 24