17 ਵਾਂ ਮਾਂ ਭਗਵਤੀ ਜਾਗਰਣ 29 ਨੂੰ
ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਨੌਜਵਾਨ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 29 ਅਗਸਤ, ਦਿਨ ਸ਼ਨੀਵਾਰ ਨੂੰ ਫ਼ਾਜ਼ਿਲਕਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਗਰਣ ਨੂੰ ਲੈ ਕੇ ਨੌਜਵਾਨ ਸਭਾ ਦੇ ਸੇਵਾਦਾਰਾਂ ਵਲੋਂ ਤਿਆਰੀਆਂ ਜ਼ੋਰਾਂ ’ ਤੇ ਕੀਤੀਆਂ ਜਾ ਰਹੀਆਂ ਹਨ।
ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਨੌਜਵਾਨ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 29 ਅਗਸਤ, ਦਿਨ ਸ਼ਨੀਵਾਰ ਨੂੰ ਫ਼ਾਜ਼ਿਲਕਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਾਗਰਣ ਨੂੰ ਲੈ ਕੇ ਨੌਜਵਾਨ ਸਭਾ ਦੇ ਸੇਵਾਦਾਰਾਂ ਵਲੋਂ ਤਿਆਰੀਆਂ ਜ਼ੋਰਾਂ ’ ਤੇ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧੀ ਨੌਜਵਾਨ ਸਭਾ ਦੇ ਸੇਵਾਦਾਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਗ੍ਰਹਿ ਗੁਰੂਹਰਸਹਾਏ ਵਿਖੇ ਪਹੁੰਚੇ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਜਾਗਰਣ ਦੇ ਪ੍ਰਬੰਧਾਂ ਲਈ ਸੇਵਾਦਾਰਾਂ ਨੂੰ 11,000 ਰੁਪਏ ਦੀ ਰਾਸ਼ੀ ਸੇਵਾ ਵਜੋਂ ਭੇਟ ਕੀਤੀ ਗਈ। ਇਸ ਮੌਕੇ ਸੇਵਾਦਾਰਾਂ ਨੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ 29 ਅਗਸਤ ਨੂੰ ਹੋਣ ਵਾਲੇ ਜਾਗਰਣ ਦੌਰਾਨ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ।