ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ-ਪੀਰ ਮੁਹੰਮਦ
ਮੱਖੂ, 26 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਝੂਠੇ ਸੌਦੇ ਸਾਧ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਿਕ ਜ਼ਖ਼ਮਾਂ ਉੱਤੇ ਨਮਕ ਛਿੜਕਣ ਵਾਂਗ ਹੈ। ਜਿਸ ਤੋਂ ਹੋਣ ਵਾਲੀ ਤਕਲੀਫ਼ ਦਾ ਸਰਕਾਰਾਂ ਸੁਆਦ ਲੈ ਰਹੀਆਂ ਹਨ।
ਮੱਖੂ, 26 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਝੂਠੇ ਸੌਦੇ ਸਾਧ ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਿਕ ਜ਼ਖ਼ਮਾਂ ਉੱਤੇ ਨਮਕ ਛਿੜਕਣ ਵਾਂਗ ਹੈ। ਜਿਸ ਤੋਂ ਹੋਣ ਵਾਲੀ ਤਕਲੀਫ਼ ਦਾ ਸਰਕਾਰਾਂ ਸੁਆਦ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਆਖਰੀ ਸਮੇਂ ਵਿਚ ਪੁੱਤਰ ਨੂੰ ਮਿਲਣ ਦਾ ਇੰਤਜ਼ਾਰ ਕਰ ਰਹੀ ਹੈ। ਜਿੰਨਾਂ ਦੀ ਜ਼ਮਾਨਤ ਵਾਸਤੇ ਪੂਰੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਅਤੇ ਕੌਮੀ ਇਨਸਾਫ਼ ਮੋਰਚੇ ਦੇ ਸਾਰੇ ਆਗੂ ਜ਼ਿੰਮੇਵਾਰੀ ਚੁੱਕਣ ਲਈ ਵੀ ਤਿਆਰ ਹਨ, ਪਰ ਸਰਕਾਰ ਨੇ ਉਨ੍ਹਾਂ ਨੂੰ 10 ਦਿਨ ਦੀ ਪੈਰੋਲ ਦੇਣ ਤੋਂ ਸਾਫ਼ ਮਨਾ ਕਰ ਦਿੱਤਾ। ਕਰਨੈਲ ਸਿੰਘ ਪੀਰ ਮੁਹੰਮਦ ਨੇ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰਾਂ ਬਣਾਉਣ ਦੇ ਸੁਪਨੇ ਵੇਖਣ ਵਾਲਿਆਂ ਨੂੰ ਇਹ ਭਲੀ-ਭਾਂਤ ਸਮਝ ਲੈਣਾ ਚਾਹੀਦਾ ਹੈ ਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੰਗਾਰ ਕੇ ਅਤੇ ਬੇਅਦਬੀ ਦੇ ਦੋਸ਼ੀਆਂ ਦੀ ਮਦਦ ਕਰਕੇ ਕੋਈ ਵੀ ਧਿਰ ਪੰਜਾਬ ’ਚ ਖੜ੍ਹੇ ਹੋਣ ਜੋਗੀ ਜਗਾ ਵੀ ਹਾਸਲ ਨਹੀਂ ਕਰ ਸਕੇਗੀ।