28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੀ.ਏ.ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਆਂਗਣਵਾੜੀ ਵਰਕਰਾਂ ਲਈ ਪੋਸ਼ਣ ਅਤੇ ਸਿਹਤ ਸੰਬੰਧੀ 2 ਦਿਨਾਂ ਸਿਖਲਾਈ ਕੈਂਪ

ਫ਼ਿਰੋਜ਼ਪੁਰ, 26 ਅਗਸਤ (ਕੁਲਬੀਰ ਸਿੰਘ ਸੋਢੀ)-ਪੋਸ਼ਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਧਿਆਨ ’ਚ ਰੱਖਦੇ ਹੋਏ, ਪੀ. ਏ.

Ad Position 21
No active advertisement
ਅਜੀਤ ਡੈਸਕ 27-08-2026
ਫ਼ਿਰੋਜ਼ਪੁਰ, 26 ਅਗਸਤ (ਕੁਲਬੀਰ ਸਿੰਘ ਸੋਢੀ)-ਪੋਸ਼ਣ ਅਤੇ ਸਿਹਤਮੰਦ ਜੀਵਨਸ਼ੈਲੀ ਦੇ ਮਹੱਤਵ ਨੂੰ ਧਿਆਨ ’ਚ ਰੱਖਦੇ ਹੋਏ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਲਈ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦਾ ਮੁੱਖ ਵਿਸ਼ਾ ‘‘ਸੰਤੁਲਿਤ ਖ਼ੁਰਾਕ ਅਤੇ ਜੀਵਨਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਦਾ ਪੋਸ਼ਣ ਪ੍ਰਬੰਧਨ’’ ਰਿਹਾ। ਸਿਖਲਾਈ ਕੈਂਪ ਦਾ ਆਯੋਜਨ ਡਾ.ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫ਼ਿਰੋਜ਼ਪੁਰ ਦੀ ਅਗਵਾਈ ਹੇਠ ਕੀਤਾ ਗਿਆ। ਡਾ.ਸੰਧੂ ਨੇ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਪੋਸ਼ਣ ਅਤੇ ਸਿਹਤ ਸਬੰਧੀ ਸਹੀ ਜਾਣਕਾਰੀ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸੰਤੁਲਿਤ ਖ਼ੁਰਾਕ, ਸਿਹਤਮੰਦ ਜੀਵਨਸ਼ੈਲੀ ਅਤੇ ਬਿਮਾਰੀਆਂ ਤੋਂ ਬਚਾਅ ਲਈ ਪੋਸ਼ਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸਿਖਲਾਈ ਦੌਰਾਨ ਡਾ.ਦਿਵਿਆ ਜੈਨ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਵਲੋਂ ਸਿੱਖਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ, ਵੱਖ-ਵੱਖ ਪੋਸ਼ਕ ਤੱਤਾਂ ਦੀ ਮਹੱਤਤਾ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਦੇ ਪੋਸ਼ਣ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਡਾ.ਬੀ.ਐੱਸ.ਸੇਖੋਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਵਲੋਂ ਸਿੱਖਿਆਰਥੀਆਂ ਨੂੰ ਘਰੇਲੂ ਬਗੀਚੀ ਸਬੰਧੀ ਪ੍ਰਦਰਸ਼ਨੀ ਰਾਹੀਂ ਜਾਣਕਾਰੀ ਦਿੱਤੀ ਗਈ ਅਤੇ ਸਿਹਤ ਲਈ ਉਨ੍ਹਾਂ ਦੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਕੈਂਪ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਅਤੇ ਸਿਹਤ ਸਬੰਧੀ ਗਿਆਨ ਦੇ ਨਾਲ-ਨਾਲ ਸਵੈ-ਰੋਜ਼ਗਾਰ ਨਾਲ ਜੁੜੇ ਵਿਹਾਰਕ ਹੁਨਰਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੰਦਰ ਉਤਾੜ ਵਿਖੇ 4 ਸਤੰਬਰ ਨੂੰ ਮਨਾਈ ਜਾਵੇਗੀ ਜਨਮ ਅਸ਼ਟਮੀ ਅਗਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ-ਘੱਟ 10 ਦਿਨ ਦੀ ਪੈਰੋਲ ਦਿੱਤੀ ਜਾਵੇ-ਪੀਰ ਮੁਹੰਮਦ
Ad Position 24