27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪੈਰਾਡਾਈਜ਼ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਚੋਣ

ਜ਼ੀਰਾ, 27 ਅਗਸਤ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਿਚ ਵਿਸ਼ੇਸ਼ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਸਕੂਲਾਂ ਦੇ ਹੋਏ ਕਬੱਡੀ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਜੋਨ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਜ਼ੀਰਾ, 27 ਅਗਸਤ (ਪ੍ਰਤਾਪ ਸਿੰਘ ਹੀਰਾ)-ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਦੇ ਖਿਡਾਰੀਆਂ ਨੇ ਖੇਡਾਂ ਵਿਚ ਵਿਸ਼ੇਸ਼ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਵੱਖ-ਵੱਖ ਸਕੂਲਾਂ ਦੇ ਹੋਏ ਕਬੱਡੀ ਮੁਕਾਬਲਿਆਂ ਵਿਚ ਸਕੂਲ ਦੀ ਟੀਮ ਨੇ ਜੋਨ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜਿਸ ਚਲਦਿਆਂ ਸਕੂਲ ਦੇ ਦੋ ਖਿਡਾਰੀ ਮਨਜਿੰਦਰ ਸਿੰਘ ਅਤੇ ਕਰਮਜੀਤ ਕੌਰ ਦੀ ਚੋਣ ਸੂਬਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਹਨ। ਇਹਨਾਂ ਪ੍ਰਾਪਤੀਆਂ ਦੇ ਚਲਦਿਆਂ ਸਕੂਲ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਸਹੀ ਰਹਿਨੁਮਾਈ ਅਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੇ ਜਾ ਰਹੇ ਉਤਸ਼ਾਹ ਦਾ ਨਤੀਜਾ ਹੈ। ਇਸ ਦੌਰਾਨ ਚਰਨਜੀਤ ਸਿੰਘ, ਵਿਸ਼ਾਲ ਕੰਬੋਜ, ਹਰਪ੍ਰੀਤ ਸਿੰਘ , ਸੁਖਜੀਤ ਕੌਰ ,ਐਚ.ਓ.ਡੀ ਮੈਡਮ ਪਰਿਭਾਸਾ, ਸੰਗੀਤਾ, ਮਾਧਵੀ, ਮੋਨਕਾ ਆਦਿ ਸਕੂਲ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿੰਦੂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਅਜੀਤ, ਜਲੰਧਰ ਹਰਪ੍ਰੀਤ ਸਿੰਘ ਹੀਰੋ ਵਲੋਂ ਸਰਕਲ ਰਟੌਲ ਰੋਹੀ ਦੇ ਅਹੁਦੇਦਾਰਾਂ ਦਾ ਐਲਾਨ
Ad Position 24