29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ.ਏ.ਵੀ. ਹਰੀਪੁਰਾ ਵਿਖੇ ਵੇਦ ਪ੍ਰਚਾਰ ਹਫ਼ਤੇ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਅਬੋਹਰ, 29 ਅਗਸਤ (ਵਿਵੇਕ ਹੂੜੀਆ)-ਸ੍ਰੀ ਗੁਰੂ ਜੰਭੇਸ਼ਵਰ ਡੀ. ਏ.

Ad Position 21
No active advertisement
ਅਜੀਤ ਡੈਸਕ 30-08-2026
ਅਬੋਹਰ, 29 ਅਗਸਤ (ਵਿਵੇਕ ਹੂੜੀਆ)-ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਵੇਦ ਪ੍ਰਚਾਰ ਹਫ਼ਤੇ ਤਹਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿਚ ਭਾਰਤੀ ਸੰਸਕ੍ਰਿਤੀ, ਨੈਤਿਕ ਕਦਰਾਂ-ਕੀਮਤਾਂ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਰੁੱਖ ਲਗਾਉਣ, ਆਰੀਆ ਸਮਾਜ ਲੇਖਨ ਅਤੇ ਮੰਤਰ ਉਚਾਰਨ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਵੈਦਿਕ ਕਦਰਾਂ-ਕੀਮਤਾਂ ਅਪਣਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੇਦਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ, ਅਨੁਸ਼ਾਸਨ ਅਤੇ ਮਨੁੱਖੀ ਕਲਿਆਣ ਦਾ ਮਾਰਗ ਦਿਖਾਉਂਦੀਆਂ ਹਨ। ਇਹ ਗਤੀਵਿਧੀਆਂ ਸਕੂਲ ਦੀ ਆਰੀਆ ਸਮਾਜ ਇੰਚਾਰਜ ਸ਼੍ਰੀਮਤੀ ਰੇਖਾ ਇਸ਼ਪੁਜਾਨੀ ਦੇ ਮਾਰਗਦਰਸ਼ਨ ਹੇਠ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਦੀਆਂ ਸਾਧਵੀ ਭੈਣਾਂ ਨੇ ਬੀ.ਐੱਸ.ਐਫ.ਜਵਾਨਾਂ ਨੂੰ ਬੰਨ੍ਹੀ ਰੱਖੜੀ ਅਗਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਦੇ ਸਹਾਇਕ ਪ੍ਰੋਫੈਸਰ ਚੇਤਨ ਅਹੂਜਾ ਨੇ ਹਾਸਿਲ ਕੀਤਾ ਕਾਪੀ ਰਾਈਟ
Ad Position 24