29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਬੋਹਰ ਰੇਲਵੇ ਥਾਣੇ ’ਚ ਤਬਾਦਲਾ, ਜਰਨੈਲ ਸਿੰਘ ਦੀ ਥਾਂ ਜਤਿੰਦਰਪਾਲ ਸਿੰਘ ਬਣੇ ਮੁੱਖ ਮੁਨਸ਼ੀ

ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਥਾਣਾ ਰੇਲਵੇ ਪੁਲਿਸ ਅਬੋਹਰ ਵਿਚ ਮੁੱਖ ਮੁਨਸ਼ੀ ਦੀ ਜ਼ਿੰਮੇਵਾਰੀ ਵਿਚ ਤਬਦੀਲੀ ਕੀਤੀ ਗਈ ਹੈ। ਇੱਥੇ ਮੁੱਖ ਮੁਨਸ਼ੀ ਦੇ ਅਹੁਦੇ ’ਤੇ ਤਾਇਨਾਤ ਏ.

Ad Position 21
No active advertisement
ਅਜੀਤ ਡੈਸਕ 30-08-2026
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਥਾਣਾ ਰੇਲਵੇ ਪੁਲਿਸ ਅਬੋਹਰ ਵਿਚ ਮੁੱਖ ਮੁਨਸ਼ੀ ਦੀ ਜ਼ਿੰਮੇਵਾਰੀ ਵਿਚ ਤਬਦੀਲੀ ਕੀਤੀ ਗਈ ਹੈ। ਇੱਥੇ ਮੁੱਖ ਮੁਨਸ਼ੀ ਦੇ ਅਹੁਦੇ ’ਤੇ ਤਾਇਨਾਤ ਏ.ਐੱਸ.ਆਈ ਜਰਨੈਲ ਸਿੰਘ ਦੀ ਐਲੋਕੇਸ਼ਨ ਜ਼ਿਲ੍ਹਾ ਫ਼ਾਜ਼ਿਲਕਾ ਹੋਣ ਤੋਂ ਬਾਅਦ ਉਨ੍ਹਾਂ ਦੀ ਥਾਂ ਐੱਚ.ਸੀ ਜਤਿੰਦਰਪਾਲ ਸਿੰਘ ਨੂੰ ਨਵਾਂ ਮੁੱਖ ਮੁਨਸ਼ੀ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਮੁੱਖ ਮੁਨਸ਼ੀ ਐੱਚ.ਸੀ ਜਤਿੰਦਰਪਾਲ ਸਿੰਘ ਨੇ ਥਾਣਾ ਰੇਲਵੇ ਪੁਲਿਸ ਅਬੋਹਰ ਦੇ ਮੁੱਖ ਅਫ਼ਸਰ ਐੱਸ.ਆਈ ਹਰਜੀਤ ਸਿੰਘ ਦੀ ਅਗਵਾਈ ਹੇਠ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲ ਲਈ ਹੈ। ਅਹੁਦਾ ਸੰਭਾਲਣ ਉਪਰੰਤ ਐੱਚ.ਸੀ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਰੇਲਵੇ ਥਾਣਾ ਖੇਤਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਖੇਤਰ ਵਿਚ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਅਧਿਕਾਰੀਆਂ ਨੇ ਵੀ ਆਸ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਤਹਿਤ ਐੱਚ.ਸੀ ਜਤਿੰਦਰਪਾਲ ਸਿੰਘ ਪੂਰੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ’ਚ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ’ਚ ਅਧਿਆਪਕ-ਮਾਪੇ ਮੀਟਿੰਗ
Ad Position 24