29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ੀਰਾ ਵਿਕਾਸ ਪ੍ਰੀਸ਼ਦ ਨੇ ਹਾਦਸੇ ’ਚ ਜ਼ਖਮੀ ਲੜਕੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ

ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)- ਸਮਾਜ ਸੇਵਾ ਦੇ ਕੰਮਾਂ ਨੂੰ ਸਮਰਪਿਤ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਈ ਲੜਕੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਹੈ। ਪ੍ਰੀਸ਼ਦ ਦੇ ਸਰਪ੍ਰਸਤ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਕਿਹਾ ਕਿ ਮੁਸ਼ਕਿਲ ਸਮੇਂ ਵਿਚ ਲੋੜਵੰਦ ਪਰਿਵਾਰਾਂ ਦਾ ਸਾਥ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਅਜਿਹੇ ਸਮਾਜ ਸੇਵਾ ਦੇ ਕੰਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।

Ad Position 21
No active advertisement
ਅਜੀਤ ਡੈਸਕ 30-08-2026
ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)- ਸਮਾਜ ਸੇਵਾ ਦੇ ਕੰਮਾਂ ਨੂੰ ਸਮਰਪਿਤ ਜ਼ੀਰਾ ਵਿਕਾਸ ਪ੍ਰੀਸ਼ਦ ਨੇ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਈ ਲੜਕੀ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਹੈ। ਪ੍ਰੀਸ਼ਦ ਦੇ ਸਰਪ੍ਰਸਤ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਨੇ ਕਿਹਾ ਕਿ ਮੁਸ਼ਕਿਲ ਸਮੇਂ ਵਿਚ ਲੋੜਵੰਦ ਪਰਿਵਾਰਾਂ ਦਾ ਸਾਥ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਅਜਿਹੇ ਸਮਾਜ ਸੇਵਾ ਦੇ ਕੰਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਮੇਂ ਸਮੇਂ ’ਤੇ ਸਮਾਜ ਭਲਾਈ ਨਾਲ ਸਬੰਧਤ ਵੱਖ ਵੱਖ ਕਾਰਜ ਕੀਤੇ ਜਾਂਦੇ ਹਨ। ਲੋੜਵੰਦ ਪਰਿਵਾਰਾਂ ਦੀ ਮਦਦ ਤੋਂ ਇਲਾਵਾ ਸਿਹਤ ਸੇਵਾਵਾਂ,ਵਾਤਾਵਰਣ ਸੰਭਾਲ ਸਫ਼ਾਈ ਅਤੇ ਹੋਰ ਲੋਕ ਹਿੱਤ ਦੇ ਮਾਮਲਿਆਂ ਵਿੱਚ ਵੀ ਪ੍ਰੀਸ਼ਦ ਵਲੋਂ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨਾਲ ਜੁੜੇ ਸਾਰੇ ਮੈਂਬਰ ਆਪਣੇ ਸਮੇਂ ਅਤੇ ਸਮਰੱਥਾ ਅਨੁਸਾਰ ਇਹਨਾਂ ਕੰਮਾਂ ਵਿਚ ਯੋਗਦਾਨ ਪਾਉਂਦੇ ਹਨ। ਇਸ ਮੌਕੇ ਜਨਰਲ ਸਕੱਤਰ ਜਗਦੇਵ ਸ਼ਰਮਾ, ਖਜਾਨਚੀ ਗੁਰਬਖਸ਼ ਸਿੰਘ ਵਿੱਜ, ਸਲਾਹਕਾਰ ਨਰਿੰਦਰ ਕੁਮਾਰ ਨਾਰੰਗ, ਆਰਕੀਟੈਕਟ ਗਗਨ ਨਾਰੰਗ, ਮੀਤ ਪ੍ਰਧਾਨ ਸੋਨੂੰ ਗੁਜਰਾਲ, ਜੇ.ਈ. ਸੁਰਿੰਦਰ ਸ਼ਰਮਾ, ਬਲਵਿੰਦਰ ਸ਼ਰਮਾ, ਓਮ ਪ੍ਰਕਾਸ਼, ਸ਼ੈਂਕੀ ਅਨੇਜਾ, ਜਤਿੰਦਰ ਨਾਗਪਾਲ, ਮਨਮੋਹਨ ਸਿੰਘ ਗੁਜਰਾਲ, ਵਰਿੰਦਰ ਜੈਨ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਵਨੀਤਾ ਝਾਂਜੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਚੰਡੀਗੜ੍ਹ ਦੇ ਧਰਨੇ ’ਚ ਸ਼ਾਮਿਲ ਹੋਣ ਸੰਬੰਧੀ ਭਾਕਿਯੂ ਕਾਦੀਆਂ ਵਲੋਂ ਮੀਟਿੰਗ
Ad Position 24