31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬੌਬੀ ਮਾਨ ਵਲੋਂ ਬੱਲੂਆਣਾ ਹਲਕੇ ਵਿਚ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਦੌਰ ਜਾਰੀ ਪੰਜਾਬ ਦੇ ਲੋਕ ਮੁੜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਨੂੰ ਕਰਨ ਲੱਗੇ ਯਾਦ-ਜਥੇਦਾਰ ਕੌਰ ਸਿੰਘ

ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਹਲਕਾ ਇੰਚਾਰਜ ਬਦਲਣ ਉਪਰੰਤ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਵਾਸਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਵਲੋਂ ਬੱਲੂਆਣਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

Ad Position 21
No active advertisement
ਬੱਲੂਆਣਾ ਹਲਕੇ ਦੇ ਪਿੰਡ ਅਮਰਪੁਰਾ ਵਿਖੇ ਕੀਤੀ ਮੀਟਿੰਗ ਦੌਰਾਨ ਸਟੇਜ ’ਤੇ ਹਾਜ਼ਰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੌਬੀ ਮਾਨ, ਜਥੇਦਾਰ ਕੌਰ ਸਿੰਘ ਅਤੇ ਸੰਬੋਧਨ ਕਰਦੇ ਹੋਏ ਜੱਸੀ ਢਾਬਾ ਕੋਕਰੀਆ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 31-08-2026
ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਵਿਚ ਹਲਕਾ ਇੰਚਾਰਜ ਬਦਲਣ ਉਪਰੰਤ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਵਾਸਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਵਲੋਂ ਬੱਲੂਆਣਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਬੌਬੀ ਮਾਨ ਨੇ ਪਿੰਡ ਨਿਹਾਲ ਖੇੜਾ ਤੋਂ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ, ਜਿਸ ਉਪਰੰਤ ਝੁਰੜ ਖੇੜਾ, ਅਮਰਪੁਰਾ, ਭਾਗਸਰ ਅਤੇ ਰਾਏਪੁਰਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਆਗਾਮੀ ਚੋਣਾਂ ਲਈ ਹੁਣ ਤੋਂ ਹੀ ਸਰਗਰਮੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੱਲੂਆਣਾ ਹਲਕਾ ਇੰਚਾਰਜ ਵਿਨੋਦ ਮੇਘਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ, ਮਾਰਕੀਟ ਕਮੇਟੀ ਅਬੋਹਰ ਦੇ ਸਾਬਕਾ ਵਾਈਸ ਚੇਅਰਮੈਨ ਰਜਿੰਦਰ ਸਿੰਘ ਬਰਾੜ ਚੰਨਣ ਖੇੜਾ, ਜਥੇਦਾਰ ਗੁਰਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਜੱਸੀ ਢਾਬਾ ਕੋਕਰੀਆ, ਸੁਖਰਾਜ ਸਿੰਘ ਸਰਪੰਚ ਬਹਾਵਵਾਲਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸਨ। ਮੀਟਿੰਗਾਂ ਦੌਰਾਨ ਬੌਬੀ ਮਾਨ ਨੇ ਪਾਰਟੀ ਵਰਕਰਾਂ ਨੂੰ ਹਲਕਾ ਇੰਚਾਰਜ ਵਿਨੋਦ ਮੇਘਵਾਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ-ਇਕ ਖੇਤਰੀ ਪਾਰਟੀ ਹੈ ਅਤੇ ਪੰਜਾਬ ਦੇ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗੇ ਹਨ। ਜਥੇਦਾਰ ਕੌਰ ਸਿੰਘ ਨੇ ਕਿਹਾ ਕਿ ਬੱਲੂਆਣਾ ਹਲਕਾ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਮਜ਼ਬੂਤ ਗੜ੍ਹ ਰਿਹਾ ਹੈ ਅਤੇ ਇਸ ਵਾਰ ਵੀ ਹਲਕੇ ਦੇ ਲੋਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ । ਬੌਬੀ ਮਾਨ ਨੇ ਸਮੂਹ ਅਕਾਲੀ ਵਰਕਰਾਂ ਨੂੰ ਘਰ-ਘਰ ਅਤੇ ਗਲੀ-ਗਲੀ ਜਾ ਕੇ ਪ੍ਰਚਾਰ ਕਰਨ, ਲੋਕਾਂ ਨਾਲ ਰਾਬਤਾ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਜ਼ਬੂਤ ਜਥੇਬੰਦਕ ਢਾਂਚੇ ਅਤੇ ਵਰਕਰਾਂ ਦੀ ਇਸ ਮਿਹਨਤ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਵਿਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਜ਼ਿਕਰਯੋਗ ਹੈ ਕਿ ਬੱਲੂਆਣਾ ਹਲਕੇ ਤੋਂ 3 ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਲਗਾਤਾਰ ਮੀਟਿੰਗਾਂ ਵਿਚ ਸ਼ਾਮਲ ਨਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਦਲਜੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਓਰੀ ਵਾਂਡਰ ਦੇ ਜਨਮ ਦਿਨ ’ਤੇ ਲਗਾਇਆ ਗਿਆ ਖ਼ੂਨਦਾਨ ਕੈਂਪ
Ad Position 24