01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੇਂਦਰ ਸਰਕਾਰ ਨੂੰ ਅਪੀਲ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਆਉਣ ਤੇ ਜਾਣ ਲਈ ਪੱਕੀ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ

ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ)-ਭਾਕਿਯੂ ਉਥਾਨ ਮਜ਼ਦੂਰ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਲਈ ਚਲਾਈ ਜਾ ਰਹੀ ਸਪੈਸ਼ਲ ਰੇਲਗੱਡੀ ਨੰਬਰ 04 642 ( ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ) ਅਤੇ 04641 (ਹਜ਼ੂਰ ਸਾਹਿਬ ਤੋਂ ਅੰਮ੍ਰਿਤਸਰ) ਨੂੰ ਸਿਰਫ਼ ਸਪੈਸ਼ਲ ਦੀ ਬਜਾਏ ਰੈਗੂਲਰ ਤੌਰ ’ਤੇ ਚਲਾਇਆ ਜਾਵੇ । ਜਥੇਦਾਰ ਬਘੌਰਾ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ 31 ਅਗਸਤ ਨੂੰ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜੋ ਲੁਧਿਆਣਾ, ਸਰਹਿੰਦ, ਰਾਜਪੁਰਾ ਅਤੇ ਅੰਬਾਲਾ ਕੈਂਟ ਆਦਿ ਰਸਤੇ ਰਾਹੀਂ ਹਜ਼ੂਰ ਸਾਹਿਬ ਪਹੁੰਚੇਗੀ।

Ad Position 21
No active advertisement
ਭਾਕਿਯੂ ਉਥਾਨ ਮਜ਼ਦੂਰ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ। ਅਜੀਤ ਤਸਵੀਰ 01-09-2026
ਫ਼ਿਰੋਜ਼ਪੁਰ, 31 ਅਗਸਤ (ਕੁਲਬੀਰ ਸਿੰਘ)-ਭਾਕਿਯੂ ਉਥਾਨ ਮਜ਼ਦੂਰ ਯੂਨੀਅਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਵਿਭਾਗ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਲਈ ਚਲਾਈ ਜਾ ਰਹੀ ਸਪੈਸ਼ਲ ਰੇਲਗੱਡੀ ਨੰਬਰ 04 642 ( ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ) ਅਤੇ 04641 (ਹਜ਼ੂਰ ਸਾਹਿਬ ਤੋਂ ਅੰਮ੍ਰਿਤਸਰ) ਨੂੰ ਸਿਰਫ਼ ਸਪੈਸ਼ਲ ਦੀ ਬਜਾਏ ਰੈਗੂਲਰ ਤੌਰ ’ਤੇ ਚਲਾਇਆ ਜਾਵੇ । ਜਥੇਦਾਰ ਬਘੌਰਾ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ 31 ਅਗਸਤ ਨੂੰ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਇਹ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ, ਜੋ ਲੁਧਿਆਣਾ, ਸਰਹਿੰਦ, ਰਾਜਪੁਰਾ ਅਤੇ ਅੰਬਾਲਾ ਕੈਂਟ ਆਦਿ ਰਸਤੇ ਰਾਹੀਂ ਹਜ਼ੂਰ ਸਾਹਿਬ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵਲੋਂ ਲੰਮੇ ਸਮੇਂ ਤੋਂ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਲਈ ਸਿੱਧੀ ਅਤੇ ਨਿਯਮਤ ਰੇਲ ਸੇਵਾ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਚਲਾਈ ਜਾ ਰਹੀ ਇਹ ਸਪੈਸ਼ਲ ਰੇਲਗੱਡੀ ਕੇਵਲ ਇਕ ਦਿਨ ਲਈ ਚਲਾਈ ਜਾ ਰਹੀ ਹੈ, ਜਦਕਿ ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਨੂੰ ਦੇਖਦਿਆਂ ਇਸ ਰੂਟ ’ਤੇ ਨਿਯਮਤ ਰੇਲ ਸੇਵਾ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਯਾਤਰਾਵਾਂ ਨੂੰ ਸੁਖਾਲਾ ਬਣਾਉਣ ਲਈ ਇਸ ਰੇਲ ਨੂੰ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਮੌਜੂਦਾ ਸਪੈਸ਼ਲ ਰੇਲਗੱਡੀ ਵਿਚ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਦੀ ਵੀ ਘਾਟ ਹੈ। ਉਨ੍ਹਾਂ ਅਨੁਸਾਰ ਰੇਲਗੱਡੀ ਵਿਚ ਸਲੀਪਰ ਕੋਚ ਹੀ ਉਪਲਬਧ ਹਨ ਅਤੇ ਪੈਂਟਰੀ ਕਾਰ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਲੰਬੇ ਸਫ਼ਰ ਦੌਰਾਨ ਸੰਗਤਾਂ ਨੂੰ ਚਾਹ, ਪਾਣੀ ਅਤੇ ਖਾਣ-ਪੀਣ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਰੇਲਵੇ ਵਿਭਾਗ ਤੋਂ ਮੰਗ ਕੀਤੀ ਕਿ ਇਸ ਰੇਲਗੱਡੀ ਵਿਚ ਯਾਤਰੀਆਂ ਦੀ ਲੋੜ ਅਨੁਸਾਰ ਏ.ਸੀ. ਕੋਚਾਂ ਦੇ ਨਾਲ ਪੈਂਟਰੀ ਕਾਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਬੱਚਿਆਂ, ਬਜ਼ੁਰਗਾਂ ਅਤੇ ਹੋਰ ਯਾਤਰੀਆਂ ਨੂੰ ਲੰਬੇ ਸਫ਼ਰ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤਾਂ ਦੀ ਧਾਰਮਿਕ ਭਾਵਨਾ ਅਤੇ ਵੱਡੀ ਗਿਣਤੀ ਵਿਚ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਟਰੇਨ ਨੰਬਰ 04642/04641 ਨੂੰ ਰੈਗੂਲਰ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਇਸ ਰੇਲਗੱਡੀ ਦਾ ਕਿਰਾਇਆ ਵੀ ਆਮ ਅਤੇ ਗਰੀਬ ਯਾਤਰੀਆਂ ਦੀ ਪਹੁੰਚ ਵਿਚ ਰੱਖਿਆ ਜਾਵੇ, ਤਾਂ ਜੋ ਹਰ ਵਰਗ ਦੀ ਸੰਗਤ ਬਿਨਾਂ ਵਿੱਤੀ ਬੋਝ ਦੇ ਇਸ ਧਾਰਮਿਕ ਯਾਤਰਾ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਤੋਂ ਹਜ਼ੂਰ ਸਾਹਿਬ ਲਈ ਨਿਯਮਤ ਰੇਲ ਸੇਵਾ ਸ਼ੁਰੂ ਹੋਣ ਨਾਲ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ। ਇਸ ਲਈ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੂੰ ਇਸ ਮੰਗ ’ਤੇ ਤੁਰੰਤ ਗ਼ੌਰ ਕਰਦਿਆਂ ਢੁਕਵਾਂ ਫ਼ੈਸਲਾ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕੁਲਬੀਰ ਸਿੰਘ ਜ਼ੀਰਾ ਨੂੰ ਪਿੰਡ ਸਨੇਰ ਤੋਂ ਮਿਲਿਆ ਭਾਰੀ ਸਮਰਥਨ ਅਕਾਲੀ ਦਲ ਅਤੇ ‘ਆਪ’ ਛੱਡ ਕੇ 100 ਪਰਿਵਾਰ ਕਾਂਗਰਸ ਪਾਰ... ਅਗਲੀ ਖ਼ਬਰ ਬੈਂਕ ਵਲੋਂ ਦੁਕਾਨਦਾਰ-ਕਿਸਾਨ ਦੀ ਜਗ੍ਹਾ ਦੀ ਕੁਰਕੀ ਕਰਨ ਦੀ ਕੋਸ਼ਿਸ਼ ਦਾ ਕਿਸਾਨ ਜਥੇਬੰਦੀ ਨੇ ਕੀਤਾ ਵਿਰੋਧ
Ad Position 24