01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ ਮੇਰਾ ਹਲਕਾ ਮੇਰਾ ਪਰਿਵਾਰ’ ਤਹਿਤ ਅਕਾਲੀ ਦਲ ਵਲੋਂ ਨੂਰਪੁਰ ਸੇਠਾਂ ’ਚ ਵਰਕਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਿੰਦੂ ਵਲੋਂ ਦਿਹਾਤੀ ਹਲਕੇ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਦੀ ਮੁਹਿੰਮ ‘ਮੇਰਾ ਹਲਕਾ ਮੇਰਾ ਪਰਿਵਾਰ’ ਤਹਿਤ ਪਿੰਡ ਨੂਰਪੁਰ ਸੇਠਾਂ ਵਿਖੇ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਹਲਕੇ ਦੇ ਵੱਖ-ਵੱਖ ਮੁੱਦਿਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
‘ਮੇਰਾ ਹਲਕਾ ਮੇਰਾ ਪਰਿਵਾਰ’ ਤਹਿਤ ਪਿੰਡ ਨੂਰਪੁਰ ਸੇਠਾਂ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ। ਤਸਵੀਰ-ਗੁਰਿੰਦਰ ਸਿੰਘ 01-09-2026
ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਨ ਦੀ ਮੁਹਿੰਮ ‘ਮੇਰਾ ਹਲਕਾ ਮੇਰਾ ਪਰਿਵਾਰ’ ਤਹਿਤ ਪਿੰਡ ਨੂਰਪੁਰ ਸੇਠਾਂ ਵਿਖੇ ਵਰਕਰ ਮਿਲਣੀ ਕਰਵਾਈ ਗਈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਭਗਵਾਨ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਹਲਕੇ ਦੇ ਵੱਖ-ਵੱਖ ਮੁੱਦਿਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ “ਮੇਰਾ ਹਲਕਾ, ਮੇਰਾ ਪਰਿਵਾਰ”ਸਿਰਫ਼ ਇਕ ਨਾਅਰਾ ਨਹੀਂ, ਸਗੋਂ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦੇ ਨਿੱਜੀ ਅਤੇ ਲਗਾਤਾਰ ਜੁੜਾਅ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਕੇ ਹੀ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕਦਾ ਹੈ। ਜਿੰਦੂ ਨੇ ਕਿਹਾ ਕਿ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ, ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਅਤੇ ਸਿੱਖਿਆ ਸਮੇਤ ਲੋਕਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਲੋਕਾਂ ਨਾਲ ਨਿਰੰਤਰ ਸੰਪਰਕ ਵਿਚ ਰਹਿਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਪੱਧਰ ’ਤੇ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਅਹਿਮ ਹੈ ਅਤੇ ਪਾਰਟੀ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਦ੍ਰਿੜਤਾ ਨਾਲ ਉਠਾਉਂਦੀ ਰਹੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਬਲਬੀਰ ਸਿੰਘ ਭੋਲਾ, ਦਰਸ਼ਨ ਸਿੰਘ ਫੋਰਮੈਨ, ਹਰਚਰਨ ਸਿੰਘ ਸਾਮਾਂ, ਬਲਦੇਵ ਸਿੰਘ ਭੱਟੀ, ਰਘੁਬੀਰ ਸਿੰਘ ਭੋਲਾ, ਜਗਦੀਸ਼ ਸਿੰਘ ਮੈਣੀ, ਸੂਬੇਦਾਰ ਦਰਸ਼ਨ ਸਿੰਘ, ਸੁਖਦੇਵ ਸਿੰਘ ਬਿਸਪ, ਗੁਰਦੇਵ ਸਿੰਘ ਮੈਂਬਰ, ਬਲਜੀਤ ਸਿੰਘ ਸਾਮਾਂ, ਸਲਵਿੰਦਰ ਸਿੰਘ ਖੁੱਲਰ, ਰਮੇਸ਼ ਕੁਮਾਰ ਸ਼ਰਮਾ, ਪਰਸੋਤਮ ਲਾਲ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਲਾਇਬੇ੍ਰੀਅਨ ਤੇਜਪਾਲ ਵਰਮਾ ਨੂੰ ਭਾਵਪੂਰਨ ਵਿਦਾਇਗੀ ਅਗਲੀ ਖ਼ਬਰ ਅੱਜ ਤੋਂ ਲਗਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਮੁਕੰਮਲ-ਸੁਖਦੇਵ ਢੋਟ
Ad Position 24