31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਲਾਇਬੇ੍ਰੀਅਨ ਤੇਜਪਾਲ ਵਰਮਾ ਨੂੰ ਭਾਵਪੂਰਨ ਵਿਦਾਇਗੀ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੀ ਇੰਜੀਨੀਅਰਿੰਗ ਕਾਲਜ ਟੀਚਰਜ਼ ਐਸੋਸੀਏਸ਼ਨ (ਈ. ਸੀ.

Ad Position 21
No active advertisement
ਅਜੀਤ ਡੈਸਕ 01-09-2026
ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੀ ਇੰਜੀਨੀਅਰਿੰਗ ਕਾਲਜ ਟੀਚਰਜ਼ ਐਸੋਸੀਏਸ਼ਨ (ਈ.ਸੀ.ਟੀ.ਏ.) ਵਲੋਂ ਯੂਨੀਵਰਸਿਟੀ ਦੇ ਲਾਇਬੇ੍ਰੀਅਨ ਤੇਜਪਾਲ ਵਰਮਾ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਦੀਆਂ ਲਗਭਗ 29 ਸਾਲਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਸਨਮਾਨ ਦਿੰਦਿਆਂ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਤੇਜਪਾਲ ਵਰਮਾ ਨੇ ਮਾਰਚ 1997 ਵਿਚ ਸੰਸਥਾ ਵਿਚ ਆਪਣੀ ਸੇਵਾ ਸ਼ੁਰੂ ਕੀਤੀ ਸੀ। ਆਪਣੇ ਲੰਬੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸੈਂਟਰਲ ਲਾਇਬੇ੍ਰੀ ਦੇ ਲਾਇਬੇ੍ਰੀਅਨ ਵਜੋਂ ਜ਼ਿੰਮੇਵਾਰੀ ਨਿਭਾਉਣ ਦੇ ਨਾਲ-ਨਾਲ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਕੰਮਕਾਜ ਵਿਚ ਵੀ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਰਜਿਸਟਰਾਰ, ਚੀਫ਼ ਵਾਰਡਨ, ਡੀਨ (ਸਪੋਰਟਸ), ਅਸਟੇਟ ਅਫ਼ਸਰ, ਹਾਊਸ ਅਲਾਟਮੈਂਟ ਕਮੇਟੀ ਦੇ ਚੇਅਰਮੈਨ ਅਤੇ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਵੱਖ-ਵੱਖ ਅਹਿਮ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ। ਸਮਾਗਮ ਦੌਰਾਨ ਈ.ਸੀ.ਟੀ.ਏ. ਦੇ ਪ੍ਰਧਾਨ ਡਾ.ਦੀਪਇੰਦਰ ਦੀਪ ਸਿੰਘ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਵਲੋਂ ਤੇਜਪਾਲ ਵਰਮਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਫੁੱਲਾਂ ਦੇ ਹਾਰ ਅਤੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ( ਡਾ.) ਸੁਰੇਸ਼ ਕੁਮਾਰ ਸ਼ਰਮਾ ਨੇ ਸ਼੍ਰੀ ਵਰਮਾ ਨੂੰ ਸੇਵਾਮੁਕਤੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਖਮਈ ਅਤੇ ਖ਼ੁਸ਼ਹਾਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਰਜਿਸਟਰਾਰ ਡਾ.ਰਾਜੀਵ ਅਰੋੜਾ ਨੇ ਵੀ ਉਨ੍ਹਾਂ ਦੀਆਂ ਸੰਸਥਾ ਪ੍ਰਤੀ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਵਰਮਾ ਨੇ ਲਾਇਬੇ੍ਰੀ ਦੇ ਸੁਚੱਜੇ ਪ੍ਰਬੰਧਨ ਦੇ ਨਾਲ-ਨਾਲ ਸੌਂਪੀਆਂ ਗਈਆਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਇਆ। ਵਿਦਾਇਗੀ ਸਮਾਗਮ ਵਿਚ ਈ.ਸੀ.ਟੀ.ਏ. ਦੀ ਸਮੁੱਚੀ ਕਾਰਜਕਾਰਨੀ ਬਾਡੀ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਵਲੋਂ ਤੇਜਪਾਲ ਵਰਮਾ ਦੇ ਸਿਹਤਮੰਦ, ਖ਼ੁਸ਼ਹਾਲ ਅਤੇ ਸੁਖਦਾਈ ਸੇਵਾਮੁਕਤ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਜੀ ਸਾਹਿਬ ਜੀ ਯੂਥ ਸਪੋਰਟਸ ਕਲੱਬ ਪੱਧਰੀ ਦੇ ਅਹੁਦੇਦਾਰ ਸੰਤ ਬਾਬਾ ਸ਼ਿੰਦਰ ਸਿੰਘ ਸਭਰਾ ਅਤੇ ਬਾਬਾ ਸ... ਅਗਲੀ ਖ਼ਬਰ ‘ ਮੇਰਾ ਹਲਕਾ ਮੇਰਾ ਪਰਿਵਾਰ’ ਤਹਿਤ ਅਕਾਲੀ ਦਲ ਵਲੋਂ ਨੂਰਪੁਰ ਸੇਠਾਂ ’ਚ ਵਰਕਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਿੰਦੂ ਵਲੋਂ ਦਿ...
Ad Position 24