31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਫ਼ਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ ਦੀ ਪਹਿਲ ਨਾਲ ਵਧਿਆ ਕੰਟੇਨਰ ਰੇਲ ਆਵਾਜਾਈ ਢੰਡਾਰੀ ਕਲਾਂ ਤੋਂ ਦਾਦਰੀ ਲਈ ਪਹਿਲਾ ਐਕਸਪੋਰਟ ਰੇਕ ਰਵਾਨਾ ਫ਼ਿਰੋਜ਼ਪੁਰ ’ਚ ਲੁੱਟਾਂ-ਖੋਹਾਂ ਦਾ ਸਿਲਸਿਲਾ ਜਾਰੀ, ਰਾਹ ਜਾਂਦੇ ਡਾਕਟਰ ਨੂੰ ਘੇਰ ਕੇ ਐਕਟਿਵਾ, ਨਕਦੀ ਅਤੇ ਦਵਾਈਆਂ ਵਾਲਾ ਬੈਗ ਲੁੱਟਿਆ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਲੁੱਟਾਂ-ਖੋਹਾਂ ਅਤੇ ਝਪਟਮਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੁਟੇਰਿਆਂ ਵਲੋਂ ਰਾਹਗੀਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।

Ad Position 21
No active advertisement
ਅਜੀਤ ਡੈਸਕ 01-09-2026
ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਲੁੱਟਾਂ-ਖੋਹਾਂ ਅਤੇ ਝਪਟਮਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੁਟੇਰਿਆਂ ਵਲੋਂ ਰਾਹਗੀਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ਵਿਚ ਤਿੰਨ ਨਕਾਬਪੋਸ਼ ਵਿਅਕਤੀਆਂ ਵਲੋਂ ਰਾਹ ਜਾਂਦੇ ਇਕ ਡਾਕਟਰ ਨੂੰ ਰੋਕ ਕੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਮਗਰੋਂ ਉਸ ਦੀ ਐਕਟਿਵਾ, ਨਕਦੀ, ਮੋਬਾਈਲ ਫ਼ੋਨ ਅਤੇ ਦਵਾਈਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਦੀਪ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਅਟਾਰੀ, ਥਾਣਾ ਆਰਿਫ਼ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਪਿੰਡ ਦੁਲਚੀ ਕੇ ਵਿਖੇ ਡਾਕਟਰੀ ਦੀ ਦੁਕਾਨ ਕਰਦਾ ਹੈ। ਸ਼ਿਕਾਇਤਕਰਤਾ ਅਨੁਸਾਰ 22 ਅਗਸਤ ਨੂੰ ਉਹ ਆਪਣੀ ਦੁਕਾਨ ਬੰਦ ਕਰਕੇ ਐਕਟਿਵਾ ਨੰਬਰ ਪੀ.ਬੀ-05-ਏ.ਐੱਨ-9848 ’ਤੇ ਸਵਾਰ ਹੋ ਕੇ ਘਰ ਵੱਲ ਜਾ ਰਿਹਾ ਸੀ, ਜਦੋਂ ਉਹ ਪਿੰਡ ਨਿਹਾਲ ਸਿੰਘ ਵਾਲਾ ਨੇੜੇ ਪਹੁੰਚਿਆ ਤਾਂ ਤਿੰਨ ਵਿਅਕਤੀਆਂ ਜਿਨ੍ਹਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢਕੇ ਹੋਏ ਸਨ, ਨੇ ਉਸ ਨੂੰ ਰਸਤੇ ਵਿਚ ਰੋਕ ਲਿਆ। ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਦੀ ਐਕਟਿਵਾ, ਦਵਾਈਆਂ ਵਾਲਾ ਬੈਗ, ਜਿਸ ਵਿਚ ਕਰੀਬ 15 ਹਜ਼ਾਰ ਰੁਪਏ ਨਕਦ, ਇਕ ਰੈਡਮੀ ਮੋਬਾਈਲ ਫ਼ੋਨ ਅਤੇ ਕੁੱਝ ਜ਼ਰੂਰੀ ਦਸਤਾਵੇਜ਼ ਸਨ, ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਰਾਹੁਲ ਚੌਹਾਨ ਪੁੱਤਰ ਨਾਮਾਲੂਮ ਵਾਸੀ ਬਿੰਦਰ ਦੇ ਆਰੇ ਦੇ ਸਾਹਮਣੇ ਵਾਲੀ ਗਲੀ ਦੁਲਚੀ ਕੇ ਰੋਡ ਫ਼ਿਰੋਜ਼ਪੁਰ ਸ਼ਹਿਰ, ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਉਸ ਦੀ ਐਕਟਿਵਾ, ਬੈਗ ਅਤੇ ਨਕਦੀ ਦੀ ਖੋਹ ਕੀਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਰਾਹੁਲ ਚੌਹਾਨ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 304(2), 115(2), 3(5) ਬੀ.ਐਨ.ਐਸ ਅਤੇ 379-ਬੀ, 323, 34 ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੀ ਬਿਜ਼ਨਸ ਡਿਵੈਲਪਮੈਂਟ ਯੂਨਿਟ ਦੀ ਪਹਿਲ ਨਾਲ ਵਧਿਆ ਕੰਟੇਨਰ ਰੇਲ ਆਵਾਜਾਈ ਢੰਡਾਰੀ ਕਲਾਂ ਤੋਂ ਦਾਦਰੀ ਲਈ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ’ਚ ਉਮੀਦਵਾਰਾਂ ਦਾ ਐਲਾਨ
Ad Position 24