31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਵਲੋਂ ਕਰਨੈਲ ਸਿੰਘ ਨੂੰ ਜ਼ੀਰਾ ਹਲਕੇ ਦਾ ਕੋਆਰਡੀਨੇਟਰ ਕੀਤਾ ਨਿਯੁਕਤ ਪੰਥ, ਪੰਜਾਬ ਅਤੇ ਹਲਕਾ ਜ਼ੀਰਾ ਦੀ ਸੇਵਾ ਲਈ ਵਚਨਬੱਧ-ਪੀਰ ਮੁਹੰਮਦ

ਮੱਖੂ, 31 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਹਲਕਾ ਜ਼ੀਰਾ ਦੇ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਪ੍ਰਧਾਨ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਮੱਖੂ, 31 ਅਗਸਤ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ) ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਹਲਕਾ ਜ਼ੀਰਾ ਦੇ ਕੋਆਰਡੀਨੇਟਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਪ੍ਰਧਾਨ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਵੀਂ ਲੀਡਰਸ਼ਿਪ ਨੂੰ ਉਭਾਰਨ ਅਤੇ ਆਮ ਘਰਾਂ ਦੇ ਨੌਜਵਾਨਾਂ ਨੂੰ ਪੰਥ ਅਤੇ ਪੰਜਾਬ ਦੀ ਸੇਵਾ ਲਈ ਅੱਗੇ ਲਿਆਉਣ ਦਾ ਜੋ ਬੀੜਾ ਚੁੱਕਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਹਲਕਾ ਜ਼ੀਰਾ ਖੇਤਰ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਨੂੰ ਸਾਕਾਰ ਕਰਨ ਅਤੇ ਇਕ ਨਵੀਂ ਦੂਰ-ਅੰਦੇਸ਼ੀ ਸੋਚ ਨਾਲ ਖੇਤਰ ਦੀ ਸੇਵਾ ਕਰਨ ਦਾ ਵੱਡਾ ਮੌਕਾ ਹੈ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਹਲਕਾ ਜ਼ੀਰਾ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿਚ ਨਸ਼ਿਆਂ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਸ਼ੇਸ਼ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਕਰਨੈਲ ਸਿੰਘ ਪੀਰ ਮੁਹੰਮਦ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਮੁੱਚੀ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਹਲਕੇ ਦੇ ਲੋਕਾਂ ਦੇ ਹੱਕਾਂ ਵਾਸਤੇ ਨਿਰੰਤਰ ਡਟੇ ਰਹਿਣਗੇ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਇਸ ਸੇਵਾ ਨੂੰ ਨਿਭਾਉਣ ਦਾ ਬਲ ਬਖ਼ਸ਼ਣ ਅਤੇ ਦੁਹਰਾਇਆ ਕਿ ਉਹ ਪੰਥ, ਪੰਜਾਬ ਅਤੇ ਹਲਕਾ ਜ਼ੀਰਾ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਹਾਜ਼ਰ ਹਨ।
Ad Position 22
No active advertisement
ਪਿਛਲੀ ਖ਼ਬਰ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸੁਖਮੰਦਰ ਸਿੰਘ ਬਰਾੜ ਨੂੰ ਸਦਮਾ- ਤਾਏ ਦਾ ਦਿਹਾਂਤ ਅਗਲੀ ਖ਼ਬਰ ਸੂਬੇ ਦੀਆਂ ਸਭ ਤੋਂ ਸਫਲ ਯੋਜਨਾਵਾਂ ’ਚੋਂ ‘ਆਪ’ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਮਹਿਲਾਵਾਂ ਨੂੰ ਮਿਲਿਆ ਵੱਡਾ ਲਾਭ ਵ...
Ad Position 24