02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ-ਡਾ. ਗੁਰਰਾਜ ਸਿੰਘ ਚਹਿਲ ਨੇ ਭਖਾਈ ਚੋਣ ਮੁਹਿੰਮ

ਫਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਗ੍ਰੈਜੂਏਟ ਹਲਕੇ ਤੋਂ ਡੀ. ਏ.

Ad Position 21
repet_subhas-goyals [Copy P29]
ਫਿਰੋਜ਼ਪੁਰ ਵਿਖੇ ਚੋਣ ਪ੍ਰਚਾਰ ਦੌਰਾਨ ਗੱਲਬਾਤ ਕਰਦੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲੜ ਰਹੇ ਡਾ.ਗੁਰਰਾਜ ਸਿੰਘ ਚਹਿਲ ਅਤੇ ਸਾਥੀ। ਤਸਵੀਰ-ਗੁਰਿੰਦਰ ਸਿੰਘ 02-09-2026
ਫਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਗ੍ਰੈਜੂਏਟ ਹਲਕੇ ਤੋਂ ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ, ਨਵੀਂ ਦਿੱਲੀ ਵਲੋਂ ਅਧਿਕਾਰਤ ਤੌਰ ’ਤੇ ਨਾਮਜ਼ਦ ਉਮੀਦਵਾਰ ਡਾ.ਗੁਰਰਾਜ ਸਿੰਘ ਚਹਿਲ (ਸੀਰੀਅਲ ਨੰਬਰ 13) ਨੇ ਅੱਜ ਫਿਰੋਜ਼ਪੁਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਗ੍ਰੈਜੂਏਟ ਵੋਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੇ ਹੱਕ ਵਿਚ ਪਹਿਲੀ ਤਰਜੀਹ ਵਜੋਂ ਵੋਟ ਪਾਉਣ ਦੀ ਅਪੀਲ ਕੀਤੀ। ਡਾ.ਗੁਰਰਾਜ ਸਿੰਘ ਚਹਿਲ ਐੱਮ.ਏ., ਐੱਮ.ਫਿੱਲ ਅਤੇ ਪੀ.ਐੱਚ.ਡੀ. ਦੀ ਉੱਚ ਵਿੱਦਿਅਕ ਯੋਗਤਾ ਰੱਖਦੇ ਹਨ। ਉਨ੍ਹਾਂ ਨੂੰ ਡੀ.ਏ.ਵੀ ਕਾਲਜ, ਅਬੋਹਰ ਵਿਚ ਕਰੀਬ 34 ਸਾਲ ਅਧਿਆਪਨ ਦਾ ਤਜਰਬਾ ਹੈ। ਇਸ ਦੌਰਾਨ ਉਨ੍ਹਾਂ ਨੇ 25 ਸਾਲ ਤੱਕ ਡੀਨ ਸਭਿਆਚਾਰਕ ਮਾਮਲੇ ਵਜੋਂ ਵੀ ਸੇਵਾਵਾਂ ਨਿਭਾਈਆਂ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਕੈਨੇਡਾ ਅਤੇ ਪਾਕਿਸਤਾਨ ਸਮੇਤ ਵੱਖ-ਵੱਖ ਦੇਸ਼ਾਂ ਵਿਚ ਹੋਈਆਂ 10 ਅੰਤਰਰਾਸ਼ਟਰੀ ਕਾਨਫ਼ਰੰਸਾਂ ਵਿਚ ਭਾਗ ਲੈ ਚੁੱਕੇ ਹਨ। ਉਹ ਨਾਟਕ ਰੰਗਕਰਮੀ ਹੋਣ ਦੇ ਨਾਲ-ਨਾਲ ਸਮਾਜਿਕ ਅਤੇ ਸਾਹਿੱਤਿਕ ਗਤੀਵਿਧੀਆਂ ਵਿਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਵੋਟਰਾਂ ਨਾਲ ਗੱਲਬਾਤ ਕਰਦਿਆਂ ਡਾ.ਚਹਿਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਯੂਨੀਵਰਸਿਟੀ ਦੀ ਅਕਾਦਮਿਕ, ਪ੍ਰਸ਼ਾਸਨਿਕ ਅਤੇ ਵਿਦਿਆਰਥੀ-ਕੇਂਦਰਿਤ ਨੀਤੀਆਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਦੇ ਮਿਆਰ ਨੂੰ ਹੋਰ ਮਜ਼ਬੂਤ ਕਰਨ, ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਯੂਨੀਵਰਸਿਟੀ ਦੇ ਹਿੱਤਾਂ ਲਈ ਸਰਗਰਮ ਭੂਮਿਕਾ ਨਿਭਾਉਣ ਨੂੰ ਤਰਜੀਹ ਦੇਣਗੇ। ਉਨ੍ਹਾਂ ਗ੍ਰੈਜੂਏਟ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਸਤੰਬਰ ਨੂੰ ਹੋਣ ਵਾਲੀ ਸੈਨੇਟ ਚੋਣ ਵਿਚ ਉਨ੍ਹਾਂ ਨੂੰ ਸੀਰੀਅਲ ਨੰਬਰ 13 ’ਤੇ ਪਹਿਲੀ ਤਰਜੀਹ ਦੇ ਕੇ ਆਪਣੀ ਵੋਟ ਦਾ ਸਮਰਥਨ ਦੇਣ। ਇਸ ਮੌਕੇ ਉਨ੍ਹਾਂ ਨਾਲ ਉੱਘੇ ਲੋਕ ਭੰਗੜਾ ਕੋਚ ਜੁਝਾਰ ਸਿੰਘ ਸੰਧੂ, ਡਾ.ਚੰਦਰ ਪ੍ਰਕਾਸ਼, ਡਾ.ਵਰਿੰਦਰ ਸਿੰਘ ਵਿਰਕ, ਫ਼ੌਜਾਂ ਸਿੰਘ, ਮਹਿੰਦਰ ਪਾਲ, ਕੁਲਦੀਪ ਸਿੰਘ, ਮਨਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਵਿਵਸਥਾ ਨੂੰ ਲੈ ਕੇ ਐੱਸ.ਡੀ.ਐੱਮ. ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੱਤਾ ਚਿਤਾਵਨੀ ਪੱਤਰ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦਾ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਜਾਰੀ
Ad Position 24