02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਗਰ ਕੌਂਸਲ ਦਫਤਰ ਜ਼ੀਰਾ ਵਿਜੀਲੈਂਸ ਦੇ ਨਿਸ਼ਾਨੇ ’ਤੇ !

ਜ਼ੀਰਾ, 2 ਸਤੰਬਰ (ਰਜਨੀਸ਼ ਕਥੂਰੀਆ)- ਨਗਰ ਕੌਂਸਲ ਦਫਤਰ ਜ਼ੀਰਾ ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੇ ਨਿਸ਼ਾਨੇ ’ਤੇ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਵਲੋਂ ਕੁਝ ਮਹੀਨੇ ਪਹਿਲਾਂ ਫ਼ਿਰੋਜ਼ਪੁਰ ਦੇ ਵਿਜੀਲੈਂਸ ਅਧਿਕਾਰੀਆਂ ਨੂੰ ਨਗਰ ਕੌਂਸਲ ਦਫਤਰ ਜ਼ੀਰਾ ਸਬੰਧੀ ਇਕ ਲਿਖਤੀ ਸ਼ਿਕਾਇਤ ਕੀਤੀ ਗਈ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜ਼ੀਰਾ, 2 ਸਤੰਬਰ (ਰਜਨੀਸ਼ ਕਥੂਰੀਆ)- ਨਗਰ ਕੌਂਸਲ ਦਫਤਰ ਜ਼ੀਰਾ ਵਿਜੀਲੈਂਸ ਵਿਭਾਗ ਫਿਰੋਜ਼ਪੁਰ ਦੇ ਨਿਸ਼ਾਨੇ ’ਤੇ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦੇ ਇਕ ਵਿਅਕਤੀ ਵਲੋਂ ਕੁਝ ਮਹੀਨੇ ਪਹਿਲਾਂ ਫ਼ਿਰੋਜ਼ਪੁਰ ਦੇ ਵਿਜੀਲੈਂਸ ਅਧਿਕਾਰੀਆਂ ਨੂੰ ਨਗਰ ਕੌਂਸਲ ਦਫਤਰ ਜ਼ੀਰਾ ਸਬੰਧੀ ਇਕ ਲਿਖਤੀ ਸ਼ਿਕਾਇਤ ਕੀਤੀ ਗਈ ਸੀ। ਉਸ ਸ਼ਿਕਾਇਤ ਦੇ ਸਬੰਧ ਵਿਚ ਕੁਝ ਦਿਨ ਪਹਿਲਾਂ ਵਿਜੀਲੈਂਸ ਵਿਭਾਗ ਫ਼ਿਰੋਜਪੁਰ ਦੇ ਇਕ ਅਧਿਕਾਰੀ ਵਲੋਂ ਸ਼ਿਕਾਇਤਕਰਤਾ ਨੂੰ ਆਪਣੇ ਦਫਤਰ ਵਿਖੇ ਬੁਲਾ ਕੇ ਉਸ ਦੇ ਬਿਆਨ ਦਰਜ ਕੀਤੇ ਗਏ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਵਲੋਂ ਦਰਜ ਕਰਵਾਏ ਗਏ ਬਿਆਨਾਂ ਵਿਚ ਉਸ ਨੇ ਪਿਛਲੇ ਕਰੀਬ ਇਕ ਸਾਲ ਤੋਂ ਵਧੇਰੇ ਸਮੇਂ ਦੇ ਦੌਰਾਨ ਨਗਰ ਕੌਂਸਲ ਜ਼ੀਰਾ ਵਲੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿਚ ਸੀਵਰੇਜ ਦੀਆਂ ਪਾਈਪਾਂ ਪਾਉਣ,ਸ਼ਹਿਰ ਵਿਚ ਸਟਰੀਟ ਲਾਈਟਾਂ ਲਗਾਉਣ ਅਤੇ ਹੋਰ ਵੱਖ-ਵੱਖ ਵਿਕਾਸ ਦੇ ਕੰਮਾਂ ਵਿਚ ਕਥਿਤ ਤੌਰ ’ਤੇ ਕੀਤੀਆਂ ਗਈਆਂ ਵੱਡੀ ਪੱਧਰ ’ਤੇ ਧਾਂਦਲੀਆਂ ਦਾ ਜ਼ਿਕਰ ਕੀਤਾ ਹੈ। ਸ਼ਿਕਾਇਤਕਰਤਾ ਵਲੋਂ ਦਰਜ ਕਰਵਾਏ ਗਏ ਬਿਆਨਾਂ ਤੋਂ ਬਾਅਦ ਨਗਰ ਕੌਂਸਲ ਜ਼ੀਰਾ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੇ ਪੂਰੀ ਤਰਾਂ ਨਿਸ਼ਾਨੇ ’ਤੇ ਆ ਗਿਆ ਹੈ ਅਤੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਦੀ ਜਾਂਚ ਆਰੰਭ ਕਰਨ ਲਈ ਨਗਰ ਕੌਂਸਲ ਦਫਤਰ ਜ਼ੀਰਾ ਦੇ ਇਕ ਸੀਨੀਅਰ ਅਧਿਕਾਰੀ ਨੂੰ ਬੁਲਾ ਕੇ ਇਕ ਵਾਰ ਉਸ ਪਾਸੋਂ ਕੁਝ ਪੁੱਛਗਿੱਛ ਵੀ ਕਰ ਚੁੱਕੀ ਹੈ ਪਰ ਇਸ ਤੋਂ ਬਾਅਦ ਨਗਰ ਕੌਂਸਲ ਦਫਤਰ ਜ਼ੀਰਾ ਵਲੋਂ ਇਸ ਮਾਮਲੇ ਨੂੰ ਦਬਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਕਤ ਮਾਮਲੇ ਵਿਚ ਵਿਜੀਲੈਂਸ ਵਿਭਾਗ ਫਿਰੋਜਪੁਰ ਦੀ ਪੜਤਾਲ ਕਿਸੇ ਤਣ-ਪੱਤਣ ਲੱਗਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਹਾਲਾਂਕਿ ਇਸ ਪੂਰੇ ਮਾਮਲੇ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਕੂੜੇ ਦੇ ਢੇਰਾਂ ਅਤੇ ਗੰਦਗੀ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ ਅਗਲੀ ਖ਼ਬਰ ਅੰਤਰਜੀਤ ਸਿੰਘ ਨੇ ਸ਼ੂਟਿੰਗ ’ਚ ਸਿਲਵਰ ਜਿੱਤ ਕੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫਾਈ
Ad Position 24