ਪਿੰਡ ਗੋਖੀ ਵਾਲਾ ਅਤੇ ਪੀਰਾ ਵਾਲਾ ਨੂੰ ਮਿਲੀ ਵੱਡੀ ਸੌਗਾਤ, ਨਵੇਂ ਖੇਡ ਮੈਦਾਨਾਂ ਦੇ ਹੋਏ ਉਦਘਾਟਨ
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਪਿੰਡਾਂ ਵਿਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਉਦੇਸ਼ ਨਾਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਿੰਡ ਗੋਖੀ ਵਾਲਾ ਅਤੇ ਪੀਰਾ ਵਾਲਾ ਵਿਖੇ ਨਵੇਂ ਖੇਡ ਮੈਦਾਨਾਂ ਦੇ ਉਦਘਾਟਨ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਪਿੰਡਾਂ ਵਿਚ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਉਦੇਸ਼ ਨਾਲ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅੰਦਰ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਿੰਡ ਗੋਖੀ ਵਾਲਾ ਅਤੇ ਪੀਰਾ ਵਾਲਾ ਵਿਖੇ ਨਵੇਂ ਖੇਡ ਮੈਦਾਨਾਂ ਦੇ ਉਦਘਾਟਨ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਾਜ਼ਰ ਇਲਾਕੇ ਦੇ ਨੌਜਵਾਨਾਂ ਤੇ ਬੱਚਿਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਭੁੱਲਰ ਨੇ ਕਿਹਾ ਕਿ ਇਹ ਮੈਦਾਨ ਨੌਜਵਾਨ ਪੀੜ੍ਹੀ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਣ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੇ ਤੇ ਪਿੰਡਾਂ ਵਿਚੋਂ ਨਵੀਆਂ ਖੇਡ ਪ੍ਰਤਿਭਾਵਾਂ ਨੂੰ ਉੱਭਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਲਾਭਦਾਇਕ ਹਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਪਿੰਡ ਪੱਧਰ ’ਤੇ ਆਧੁਨਿਕ ਅਤੇ ਬਿਹਤਰ ਖੇਡ ਸਹੂਲਤਾਂ ਮਿਲਣ ਨਾਲ ਨੌਜਵਾਨ ਆਪਣਾ ਵੱਧ ਤੋਂ ਵੱਧ ਸਮਾਂ ਖੇਡ ਮੈਦਾਨਾਂ ਵਿਚ ਬਿਤਾਉਣਗੇ।