ਰਾਹੁਲ ਗਾਂਧੀ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨਾ ਬੇਹੱਦ ਨਿੰਦਣਯੋਗ-ਆਸ਼ੂ ਬੰਗੜ
ਮੁੱਦਕੀ, 2 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ. ਆਈ.
ਮੁੱਦਕੀ, 2 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਉੱਤਰਾਖੰਡ ਦੀ ਭਾਜਪਾ ਸਰਕਾਰ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਐਫ.ਆਈ.ਆਰ. ਦਾ ਵਿਰੋਧ ਕਰਦਿਆਂ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤਾਕਤ ਦੀ ਵਰਤੋਂ ਕਰਨਾ ਲੋਕਤੰਤਰ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂ ਰਾਹੁਲ ਗਾਂਧੀ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਭਾਜਪਾ ਸਰਕਾਰਾਂ ਵਲੋਂ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਆਸ਼ੂ ਬੰਗੜ ਨੇ ਕਿਹਾ ਕਿ ਰਾਹੁਲ ਗਾਂਧੀ ਲੋਕਤੰਤਰ, ਸੰਵਿਧਾਨ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਭਾਜਪਾ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਪਣਾਇਆ ਹੋਇਆ ਹੈ, ਜਿਸ ਨੂੰ ਆਮ ਲੋਕਾਂ ਦੀਆਂ ਭਾਵਨਾਵਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਤੰਤਰ ਦਾ ਕਤਲ ਕਰਕੇ ਸਾਡੇ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ, ਜਿਸ ਦੇ ਵਿਰੋਧ ਵਿਚ ਰਾਹੁਲ ਗਾਂਧੀ ਨੇ ਝੰਡਾ ਚੁੱਕਿਆ ਹੈ ਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਸੀਂ ਅਜਿਹਾ ਕਦੀ ਨਹੀਂ ਹੋਣ ਦੇਵਾਂਗੇ ਅਤੇ ਰਾਹੁਲ ਗਾਂਧੀ ਨਾਲ ਖੜ੍ਹੇ ਹਾਂ। ਆਸ਼ੂ ਬੰਗੜ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਬੇਹੱਦ ਮਜ਼ਬੂਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਸਮੇਤ ਦਿੱਲੀ ਦੇ ਤਖ਼ਤ ’ਤੇ ਕਾਬਜ਼ ਜ਼ਰੂਰ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਲੋਕਤੰਤਰਿਕ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਬੰਦ ਕੀਤੀਆਂ ਜਾਣ।