03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

1013 ਲੈਕਚਰਾਰ ਭਰਤੀ ’ਚ ਰਾਖਵਾਂਕਰਨ ਨੂੰ ਲੈ ਕੇ ਐਸ.ਸੀ.-ਬੀ.ਸੀ ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿਚ ਐਸ. ਸੀ ਅਤੇ ਬੀ.

Ad Position 21
repet_subhas-goyals [Copy P29]
ਡਿਪਟੀ ਕਮਿਸ਼ਨਰ ਦਫ਼ਤਰ ਸੁਪਰਡੈਂਟ ਰਾਜਵਿੰਦਰ ਕੌਰ ਨੂੰ ਮੰਗ ਪੱਤਰ ਸੌਂਪਦੇ ਐਸ.ਸੀ.-ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ। ਅਜੀਤ ਤਸਵੀਰ 03-09-2026
ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)- 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿਚ ਐਸ.ਸੀ ਅਤੇ ਬੀ.ਸੀ ਵਰਗ ਲਈ ਬਣਦਾ ਰਾਖਵਾਂ ਕੋਟਾ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਐਸ.ਸੀ-ਬੀ.ਸੀ ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ ’ਤੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਸਰਕਾਰ ਤੇ ਸਬੰਧਿਤ ਵਿਭਾਗਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਲਾਈ ਮੰਤਰੀ ਡਾ.ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਭਲਾਈ ਸਕੱਤਰ ਵੀ.ਕੇ. ਮੀਨਾ ਤੇ ਸਿੱਖਿਆ ਸਕੱਤਰ ਸੁਨਾਲੀ ਗਿਰੀ ਦੇ ਪੁਤਲੇ ਫੂਕੇ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਤੂਰ ਨੇ ਦੋਸ਼ ਲਗਾਇਆ ਕਿ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿਚ ਐਸ.ਸੀ. ਲਈ 25 ਫ਼ੀਸਦੀ ਅਤੇ ਬੀ.ਸੀ ਵਰਗ ਲਈ 12 ਫ਼ੀਸਦੀ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਸਟੇਟ ਕਮੇਟੀ ਵਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ.ਕੇ. ਮੀਨਾ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ ਹਨ। ਹਰਦੀਪ ਸਿੰਘ ਤੂਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਵਲੋਂ ਦਸਤਾਵੇਜ਼ਾਂ ਤੇ ਤੱਥਾਂ ਦੇ ਆਧਾਰ ’ਤੇ ਆਪਣਾ ਪੱਖ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਵੱਖ-ਵੱਖ ਵਿਸ਼ਿਆਂ ਵਿਚ ਮੈਰਿਟ ਦੇ ਆਧਾਰ ’ਤੇ ਭਰਤੀ ਹੋਏ ਐਸ.ਸੀ ਤੇ ਬੀ.ਸੀ ਉਮੀਦਵਾਰਾਂ ਨੂੰ ਹੀ ਰੋਸਟਰ ਪੁਆਇੰਟਾਂ ’ਤੇ ਐਡਜਸਟ ਕੀਤਾ ਗਿਆ, ਜਿਸ ਨੂੰ ਉਨ੍ਹਾਂ ਨੇ ਰਾਖਵਾਂਕਰਨ ਨੀਤੀ ਤੇ ਭਲਾਈ ਵਿਭਾਗ ਦੀਆਂ ਹਦਾਇਤਾਂ ਦੇ ਉਲਟ ਦੱਸਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਕੋਲ ਭਰਤੀ ਨਾਲ ਸਬੰਧਿਤ ਰਿਕਾਰਡ ਪੂਰਾ ਨਹੀਂ ਸੀ ਤਾਂ ਅਧੂਰੇ ਰਿਕਾਰਡ ਦੇ ਆਧਾਰ ’ਤੇ ਰਾਖਵਾਂ ਕੋਟਾ ‘ਜ਼ੀਰੋ’ ਦਰਸਾਉਣ ਦਾ ਫ਼ੈਸਲਾ ਕਿਵੇਂ ਕੀਤਾ ਗਿਆ। ਉਨ੍ਹਾਂ ਭਲਾਈ ਵਿਭਾਗ ਤੋਂ ਰੋਸਟਰ ਰਜਿਸਟਰ ਦੀ ਨਿਯਮਾਂ ਅਨੁਸਾਰ ਜਾਂਚ ਕਰਵਾ ਕੇ ਸਹੀ ਰਿਪੋਰਟ ਤਿਆਰ ਕਰਨ ਦੀ ਮੰਗ ਕੀਤੀ। ਹਰਦੀਪ ਸਿੰਘ ਤੂਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 1013 ਲੈਕਚਰਾਰਾਂ ਦੀ ਭਰਤੀ ਵਿਚ ਐਸ.ਸੀ ਅਤੇ ਬੀ.ਸੀ ਵਰਗ ਨੂੰ ਬਣਦਾ ਰਾਖਵਾਂ ਕੋਟਾ ਦੇਣ ਸਬੰਧੀ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗ ਨਾ ਮੰਨੇ ਜਾਣ ਦੀ ਸੂਰਤ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਪ੍ਰਦਰਸ਼ਨ ਉਪਰੰਤ ਯੂਨੀਅਨ ਆਗੂਆਂ ਵਲੋਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਸੁਪਰਡੈਂਟ ਰਾਜਵਿੰਦਰ ਕੌਰ ਨੂੰ ਸੌਂਪਿਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਸੁਨੀਲ ਕੁਮਾਰ, ਭਾਰਤ ਪ੍ਰਤਾਪ, ਅੰਜੂ ਬਾਲਾ, ਸੁਮਨ ਰਾਣੀ, ਜਤਿੰਦਰ ਸਿੰਘ ਲੱਖੋ ਕੇ, ਕਿਰਪਾਲ ਸਿੰਘ, ਪਰਮਜੀਤ ਸਿੰਘ, ਜੋਗਿੰਦਰ ਪਾਲ, ਹਰਪ੍ਰੀਤ ਕੌਰ, ਸੁਸ਼ੀਲ ਕੁਮਾਰੀ ਤੇ ਮਨਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਭੁੱਲਰ ਨੇ ਹਰਿਦੁਆਰ–ਰਿਸ਼ੀਕੇਸ਼ ਤੀਰਥ ਯਾਤਰਾ ਲਈ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿਖੇ ਆਨ-ਕੈਂਪਸ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ
Ad Position 24