‘ਵਾਰਿਸ ਪੰਜਾਬ ਦੇ’ ਗੁਰੂਹਰਸਹਾਏ ਦੀ ਟੀਮ ਵਲੋਂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ
ਮਮਦੋਟ, 2 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨਸਭਾ ਹਲਕਾ ਗੁਰੂਹਰਸਹਾਏ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂਆਂ ਗੁਰਦੇਵ ਸਿੰਘ ਗਿੱਲ ਅਤੇ ਜਸਬੀਰ ਸਿੰਘ ਸੰਧੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕੀਤੀ ਗਈ। ਵਿਧਾਨਸਭਾ ਹਲਕੇ ਵਿਚ ਪਾਰਟੀ ਦਾ ਪ੍ਰਚਾਰ ਅਤੇ ਸਰਗਰਮੀਆਂ ਚਲਾ ਰਹੇ ਗੁਰਦੇਵ ਸਿੰਘ ਗਿੱਲ ਅਤੇ ਜਸਬੀਰ ਸਿੰਘ ਸੰਧੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆਂ ਕਿ ਉਨ੍ਹਾਂ ਵਲੋਂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਰਹੱਦੀ ਖੇਤਰ ਵਿਚ ਨਸ਼ਿਆਂ ਦੀ ਭਰਮਾਰ, ਸਕੂਲਾਂ ਵਿਚ ਅਧਿਆਪਕਾਂ ਦੀ ਕਮੀ, ਬੁਨਿਆਦੀ ਸਹੂਲਤਾਂ ਤੋਂ ਵਾਂਝੇ ਪਿੰਡਾਂ ਦੇ ਵਿਕਾਸ ਅਤੇ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਦੇ ਨਾਲ-ਨਾਲ ਕਿਸਾਨਾਂ ਨੂੰ ਬਾਸਮਤੀ, ਸਰ੍ਹੋ, ਮੱਕੀ, ਆਲੂ ਤੇ ਸਬਜ਼ੀਆਂ ਦੇ ਉਚਿੱਤ ਭਾਅ ਦਿਵਾਉਣ ਲਈ ਇਨ੍ਹਾਂ ਫ਼ਸਲਾਂ ਦੀ ਘੱਟੋ ਘੱਟ ਖ਼ਰੀਦ ਕੀਮਤ ਤੈਅ ਕਰਨਾ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਗਈ।
ਮ
ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕਰਦੇ ਹੋਏ ਹਲਕਾ ਗੁਰੂਹਰਸਹਾਏ ਤੋਂ ਜਥੇਬੰਦੀ ਦੇ ਆਗੂ ਗੁਰਦੇਵ ਸਿੰਘ ਗਿੱਲ ਅਤੇ ਜਸਬੀਰ ਸਿੰਘ ਸੰਧੂ। ਅਜੀਤ ਤਸਵੀਰ
03-09-2026
ਮਮਦੋਟ, 2 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨਸਭਾ ਹਲਕਾ ਗੁਰੂਹਰਸਹਾਏ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂਆਂ ਗੁਰਦੇਵ ਸਿੰਘ ਗਿੱਲ ਅਤੇ ਜਸਬੀਰ ਸਿੰਘ ਸੰਧੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕੀਤੀ ਗਈ। ਵਿਧਾਨਸਭਾ ਹਲਕੇ ਵਿਚ ਪਾਰਟੀ ਦਾ ਪ੍ਰਚਾਰ ਅਤੇ ਸਰਗਰਮੀਆਂ ਚਲਾ ਰਹੇ ਗੁਰਦੇਵ ਸਿੰਘ ਗਿੱਲ ਅਤੇ ਜਸਬੀਰ ਸਿੰਘ ਸੰਧੂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆਂ ਕਿ ਉਨ੍ਹਾਂ ਵਲੋਂ ਮਨਪ੍ਰੀਤ ਸਿੰਘ ਇਆਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਰਹੱਦੀ ਖੇਤਰ ਵਿਚ ਨਸ਼ਿਆਂ ਦੀ ਭਰਮਾਰ, ਸਕੂਲਾਂ ਵਿਚ ਅਧਿਆਪਕਾਂ ਦੀ ਕਮੀ, ਬੁਨਿਆਦੀ ਸਹੂਲਤਾਂ ਤੋਂ ਵਾਂਝੇ ਪਿੰਡਾਂ ਦੇ ਵਿਕਾਸ ਅਤੇ ਗਰੀਬ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਦੇ ਨਾਲ-ਨਾਲ ਕਿਸਾਨਾਂ ਨੂੰ ਬਾਸਮਤੀ, ਸਰ੍ਹੋ, ਮੱਕੀ, ਆਲੂ ਤੇ ਸਬਜ਼ੀਆਂ ਦੇ ਉਚਿੱਤ ਭਾਅ ਦਿਵਾਉਣ ਲਈ ਇਨ੍ਹਾਂ ਫ਼ਸਲਾਂ ਦੀ ਘੱਟੋ ਘੱਟ ਖ਼ਰੀਦ ਕੀਮਤ ਤੈਅ ਕਰਨਾ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਰਹੱਦੀ ਖੇਤਰ ਵਿਚ ਸਰਕਾਰ ਵਲੋਂ ਅਲਾਟ ਕੀਤੀਆਂ ਜ਼ਮੀਨਾਂ ਜਿਨ੍ਹਾਂ ਦੀ ਅਲਾਟਮੈਂਟ ਬਾਅਦ ਵਿਚ ਰੱਦ ਕਰ ਦਿੱਤੀ ਗਈ ਸੀ, ਉਨ੍ਹਾਂ ਜ਼ਮੀਨਾਂ ਦੀ ਅਲਾਟਮੈਂਟ ਦੋਬਾਰਾ ਬਹਾਲ ਕਰਨ ਦਾ ਜ਼ਿਕਰ ਵੀ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰਕੇ ਸਰਹੱਦੀ ਖੇਤਰ ਦੇ ਇਹ ਸਾਰੇ ਕੰਮ ਸਰਕਾਰ ਆਉਣ ’ਤੇ ਪਹਿਲ ਦੇ ਆਧਾਰ ’ਤੇ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਸਾਰੀਆਂ ਸਿਆਸੀ ਧਿਰਾਂ ਨੂੰ ਅਜ਼ਮਾਂ ਲਿਆ ਹੈ,ਕਿਸੇ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਨਹੀ ਦਿੱਤੀ, ਇਸੇ ਕਰਕੇ ਹੀ ਉਨ੍ਹਾਂ ਵਲੋਂ ਰਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਕੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਅਤੇ ਨਸ਼ਿਆਂ ਜਿਹੇ ਕੋਹੜ ਦੀਆਂ ਜੜ੍ਹਾਂ ਪੁੱਟਣ ਲਈ ਪੰਜਾਬੀਆਂ ਦੀ ਆਪਣੀ ਪਾਰਟੀ ਵਾਰਿਸ ਪੰਜਾਬ ਦੇ ਦਾ ਝੰਡਾਂ ਚੁੱਕਿਆ ਹੈ, ਉਨ੍ਹਾਂ ਨੇ ਲੋਕਾਂ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜਨ ਦੀ ਅਪੀਲ ਵੀ ਕੀਤੀ।