23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਡੀ.ਐਸ.ਪੀ. ਜਸਪਾਲ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਮੱਲਾਂਵਾਲੀ, 4 ਸਤੰਬਰ (ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੇ ਮੁਖੀ ਅਤੇ ਡੀ. ਐਸ.

Ad Position 21
No active advertisement
ਅਜੀਤ ਡੈਸਕ 05-09-2026
ਮੱਲਾਂਵਾਲੀ, 4 ਸਤੰਬਰ (ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੇ ਮੁਖੀ ਅਤੇ ਡੀ.ਐਸ.ਪੀ. ਜਸਪਾਲ ਸਿੰਘ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ ਜਿਸ ਵਿਚ ਨਗਰ ਪੰਚਾਇਤ ਦੇ ਪ੍ਰਧਾਨ ਮਹਾਂਵੀਰ ਸਿੰਘ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਐੱਸ.ਐੱਚ.ਓ. ਗੁਰੰਜਟ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਵੇਚਣ ਵਾਲਾ ਉਨ੍ਹਾਂ ਨੂੰ ਦਿਖਾਈ ਦੇਵੇ ਤਾਂ ਪੁਲਿਸ ਨਾਲ ਤੁਰੰਤ ਰਾਬਤਾ ਕੀਤਾ ਜਾਵੇ। ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੱਜਣ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਉਸ ਦੀ ਪੂਰੀ ਮਦਦ ਕਰੇਗਾ। ਉਨ੍ਹਾਂ ਦੁਕਾਨਦਾਰਾਂ ਤੋਂ ਵੀ ਸਾਥ ਦੀ ਅਪੀਲ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਮਾਰਕੀਟ ਵਿਚ ਸੁਰੱਖਿਆ ਦੇ ਮੱਦੇਨਜ਼ਰ ਕੋਈ ਚੌਂਕੀਦਾਰ ਜ਼ਰੂਰ ਰੱਖਣ।
Ad Position 22
No active advertisement
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਹੀਰੋ ਵਲੋਂ ਜ਼ੀਰਾ ਤੋਂ ਨਵ ਨਿਯੁਕਤ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਅਗਲੀ ਖ਼ਬਰ ਜਨਮ ਅਸ਼ਟਮੀ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਟੀਮ ਨੇ ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਲਗਵਾਈ ਹਾਜ਼ਰੀ
Ad Position 24