ਸਮੂਹ ਪੋਲਿੰਗ ਬੂਥਾਂ ’ਤੇ ਅੱਜ ਵਿਸ਼ੇਸ਼ ਕੈਂਪ ਲੱਗਣਗੇ -ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਚੋਣ ਅਫਸਰ ਦੀਪਸ਼ਿਖਾ ਸ਼ਰਮਾ ਆਈ. ਏ.
ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)- ਜ਼ਿਲ੍ਹਾ ਚੋਣ ਅਫਸਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ।ਐਸ.ਆਈ.ਆਰ-2026 ਅਧੀਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ ਨੂੰ ਕਰਵਾਈ ਜਾ ਚੁੱਕੀ ਹੈ ਅਤੇ ਇਸ ਅਧੀਨ ਦਾਅਵੇ/ਇਤਰਾਜ਼ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ 932 ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫਸਰਾਂ ਵਲੋਂ 6 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿਚ ਬੂਥ ਲੈਵਲ ਅਫਸਰਾਂ ਵਲੋਂ ਆਪਣੇ ਪੋਲਿੰਗ ਬੂਥ ’ਤੇ ਬੈਠ ਕੇ ਲੋਕਾਂ ਪਾਸੋਂ ਨਵੀਂ ਵੋਟ ਰਜਿਸਟ੍ਰੇਸ਼ਨ ਲਈ ਫਾਰਮ ਨੰਬਰ 6, ਵੋਟ ਵਿਚ ਕਿਸੇ ਕਿਸਮ ਦੀ ਦਰੁਸਤੀ ਲਈ, ਵੋਟ ਨੰ. ਸ਼ਿਫਟ ਕਰਨ ਲਈ, ਐਪਿਕ ਕਾਰ ਡ ਦੀ ਰਿਪਲੇਸਮੈਂਟ, ਪੀ.ਡਬਲਿਉ.ਦੀ ਵੋਟਰਜ਼ ਦੀ ਮਾਰਕਿੰਗ ਸਬੰਧੀ ਫਾਰਮ ਨੰ.8 ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ 6 ਸਤੰਬਰ ਨੂੰ ਪੋਲਿੰਗ ਬੂਥਾਂ ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 6 ਸਤੰਬਰ ਨੂੰ ਇਸ ਵਿਸ਼ੇਸ਼ ਕੈਂਪ ’ਚ ਬੀ. ਐ ਲ.ਓ. ਦੀ ਹਾਜ਼ਰੀ ਨੁੰ ਯਕੀਣੀ ਬਣਾਉਣ ਅਤੇ ਇਨ੍ਹਾਂ ਦੇ ਕੰਮ ਦੀ ਚੈਕਿੰਗ ਕਰਨ ਲਈ ਚੋਣ ਹਲਕਾ ਪੱਧਰ, ਜ਼ਿਲ੍ਹਾ ਪੱਧਰ ਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਅਧਿਕਾਰੀਆਂ ਵਲੋਂ ਚੈਕਿੰਗ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬੀ.ਐਲ.ਓੁਜ਼ ਨੂੰ ਸਖਤ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੀ ਹਾਜ਼ਰੀ ਇਸ ਵਿਸ਼ੇਸ਼ ਕੈਂਪ ’ਤੇ ਯਕੀਨੀ ਬਣਾਉਣ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫਾਰਮ ਈ.ਸੀ.ਆਈ ਨੈਟ ਪੋਰਟਲ ’ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ। ਵੋਟ ਰਜ਼ਿਸਟ੍ਰੇਸ਼ਨ ਕਰਦੇ ਸਮੇਂ ਕਿਸੇ ਤਰ੍ਹਾਂ ਦੀ ਸਮਸਿੱਆ ਲਈ ਟੋਲ ਫ੍ਰੀ ਨੰਬਰ 1950 ’ਤੇ ਸਪੰਰਕ ਕੀਤਾ ਜਾ ਸਕਦਾ ਹੈ