ਅੱਧਾ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਦੋ ਤਸਕਰ ਕਾਬੂ, ਪੁਲਿਸ ਨੇ ਮੋਟਰਸਾਈਕਲ ਵੀ ਲਿਆ ਕਬਜ਼ੇ ’ਚ
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ.
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੀ ਟੀਮ ਨੇ ਸ਼ੱਕ ਦੀ ਬਿਨਾਅ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬੋਹੜ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਦੁਲਚੀ ਕੇ ਬੰਨ੍ਹ ’ਤੇ ਬੂਟਾ ਸਿੰਘ ਉਰਫ਼ ਰਵੀ ਪੁੱਤਰ ਉਮ ਪ੍ਰਕਾਸ਼ ਵਾਸੀ ਨਿਹਾਲਾ ਕਿਲਚਾ ਥਾਣਾ ਸਦਰ ਫ਼ਿਰੋਜ਼ਪੁਰ ਤੇ ਸੋਨੂੰ ਸਿੰਘ ਉਰਫ਼ ਸੋਨੂੰ ਪੁੱਤਰ ਕਾਲਾ ਸਿੰਘ ਵਾਸੀ ਪੀਰ ਇਸਮਾਈਲ ਨੂੰ ਸ਼ੱਕ ਦੀ ਬਿਨਾਅ ’ਤੇ ਗ੍ਰਿਫ਼ਤਾਰ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 525 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਬਿਨਾ ਨੰਬਰੀ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।