ਪਿੰਡ ਆਸਿਫ਼ ਵਾਲਾ ਤੋਂ ਕਈ ਪਰਿਵਾਰ ਸੇਖੋਂ ਟੀਮ ’ਚ ਹੋਏ ਸ਼ਾਮਿਲ
ਮੱਲਾਂਵਾਲਾ, 5 ਸਤੰਬਰ (ਗੁਰਦੇਵ ਸਿੰਘ)-ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਉਨ੍ਹਾਂ ਦਾ ਕਾਫ਼ਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿੰਡ ਆਸਿਫ਼ ਵਾਲਾ ਤੋਂ ਕਈ ਪਰਿਵਾਰਾਂ ਨੇ ਸੇਖੋਂ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਏ ਪਰਿਵਾਰਾਂ ਨੂੰ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਸਿਰੋਪਾਓ ਪਾ ਕੇ ਜੀ ਆਇਆਂ ਆਖਿਆ ਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਚੰਗੇ-ਮਾੜੇ ਸਮੇਂ ’ਚ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।
ਮੱਲਾਂਵਾਲਾ, 5 ਸਤੰਬਰ (ਗੁਰਦੇਵ ਸਿੰਘ)-ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਲੋਕਪ੍ਰਿਯਤਾ ਨੂੰ ਦੇਖਦਿਆਂ ਉਨ੍ਹਾਂ ਦਾ ਕਾਫ਼ਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਿੰਡ ਆਸਿਫ਼ ਵਾਲਾ ਤੋਂ ਕਈ ਪਰਿਵਾਰਾਂ ਨੇ ਸੇਖੋਂ ਟੀਮ ’ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਸ਼ਾਮਿਲ ਹੋਏ ਪਰਿਵਾਰਾਂ ਨੂੰ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਸਿਰੋਪਾਓ ਪਾ ਕੇ ਜੀ ਆਇਆਂ ਆਖਿਆ ਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਚੰਗੇ-ਮਾੜੇ ਸਮੇਂ ’ਚ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ 6 ਸਤੰਬਰ ਨੂੰ ਜ਼ੀਰਾ ਵਿਖੇ ਹੋ ਰਹੀ ਵਿਸ਼ਾਲ ਰੈਲੀ ’ਚ ਵੱਧ ਤੋਂ ਵੱਧ ਨੌਜਵਾਨ ਲੈ ਕੇ ਪਹੁੰਚਣਗੇ। ਇਸ ਮੌਕੇ ਮਨਪ੍ਰੀਤ ਸਿੰਘ ਕੱਪੂ, ਧਲਵਿੰਦਰ ਸਿੰਘ, ਤਲਵਿੰਦਰ ਮਾਨ ਆਦਿ ਹਾਜ਼ਰ ਸਨ।