ਹਲਕਾ ਵਿਧਾਇਕ ਭੁੱਲਰ ਸਾਥੀਆਂ ਸਮੇਤ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਵੱਖ-ਵੱਖ ਮੰਦਰਾਂ ’ਚ ਹੋਏ ਨਤਮਸਤਕ
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ-ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਮੰਦਿਰਾਂ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਉਤਸਵ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਵੱਖ-ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਮੰਦਿਰਾਂ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਜਨਮ ਅਸ਼ਟਮੀ ਦੇ ਸਮਾਗਮਾਂ ਦੌਰਾਨ ਮੰਦਿਰ ਕਮੇਟੀਆਂ ਵਲੋਂ ਸ਼੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿਚ ਸਜੇ ਬੱਚਿਆਂ ਨੂੰ ਵਿਸ਼ੇਸ਼ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਆਪਣੇ ਸਾਥੀਆਂ ਸਮੇਤ ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਮੰਦਿਰਾਂ ਵਿਚ ਨਤਮਸਤਕ ਹੋਏ। ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।