ਹੈਰੋਇਨ ਅਤੇ ਕੰਪਿਊਟਰ ਕੰਡੇ ਸਮੇਤ 2 ਕਾਬੂ
ਮੱਲਾਂਵਾਲਾ, 6 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਦਾਣਾ ਮੰਡੀ ਮੱਲਾਂਵਾਲਾ ਕੋਲ 2 ਨੌਜਵਾਨ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ਼ ਬਿੱਲਾ ਪੁੱਤਰ ਸੁਰਜੀਤ ਸਿੰਘ ਵਾਸੀ ਮੀਹਾਂ ਸਿੰਘ ਵਾਲਾ ਅਤੇ ਸਤਨਾਮ ਸਿੰਘ ਉਰਫ਼ ਸੱਤੂ ਪੁੱਤਰ ਅਮਰ ਸਿੰਘ ਵਾਸੀ ਕੋਹਾਲਾ ਵਜੋਂ ਹੋਈ ਹੈ, ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 6 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ।
ਅਜੀਤ ਡੈਸਕ
07-09-2026